
ਲੁਧਿਆਣਾ, 17 ਜੁਲਾਈ : ਲੁਧਿਆਣਾ ਦੇ ਆਰਕੇ ਰੋਡ ਦੇ ਕੁੱਝ ਟਰੈਵਲ ਏਜੈਂਟਾਂ ਨੇ ਫਿਲੌਰ ਦੀ ਰਹਿਣ ਵਾਲੀ ਇਕ ਔਰਤ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਧੋਖਾਧੜੀ ਦਾ ਸ਼ਿਕਾਰ ਬਣਾਇਆ। ਇਸ ਮਾਮਲੇ ਸਬੰਧੀ ਥਾਣਾ ਮੋਤੀ ਨਗਰ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਫਿਲੌਰ ਦੀ ਰਹਿਣ ਵਾਲੀ ਜੋਤੀ ਬਾਲਾ ਨੇ ਦੱਸਿਆ ਕਿ ਕੁਝ ਸਮਾਂ ਪਹਿਲੋਂ ਉਸ ਨੇ ਆਸਟ੍ਰੇਲੀਆ ਜਾਣਾ ਸੀ। ਇਸੇ ਦੌਰਾਨ ਉਸ ਦੀ ਮੁਲਾਕਾਤ ਆਰ ਕੇ ਰੋਡ ਸਥਿਤ ਨੇਵਾ ਇੰਟਰਪ੍ਰਾਈਜਜ ਦੀ ਮਾਹੀ ਸ਼ਰਮਾ, ਇਸ਼ਕਾ ਉਰਫ ਨੂਰ , ਰਵਿੰਦਰ ਸਿੰਘ ਵਿੱਕੀ ਅਤੇ ਕੁਝ ਅਣਪਛਾਤੇ ਵਿਅਕਤੀਆਂ ਨਾਲ ਹੋਈ। ਮੁਲਜਮਾਂ ਨੇ ਬੜੀ ਆਸਾਨੀ ਨਾਲ ਜੋਤੀ ਬਾਲਾਂ ਨੂੰ ਵਿਦੇਸ਼ ਭੇਜਣ ਦੀ ਗੱਲ ਕਹਿ ਕੇ ਉਸ ਕੋਲੋਂ 4 ਲੱਖ 26000 ਦੀ ਰਕਮ ਹਾਸਲ ਕਰ ਲਈ। ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਮੁਲਜਮਾਂ ਨੇ ਨਾ ਤਾਂ ਔਰਤ ਨੂੰ ਆਸਟ੍ਰੇਲੀਆ ਭੇਜਿਆ ਅਤੇ ਨਾ ਹੀ ਰਕਮ ਵਾਪਸ ਕੀਤੀ। ਇਸ ਮਾਮਲੇ ਵਿਚ ਪੁਲਿਸ ਨੇ ਤਫਤੀਸ਼ ਤੋਂ ਬਾਅਦ ਮੁਲਜ਼ਮਾਂ ਦੇ ਖਿਲਾਫ਼ ਇਮੀਗ੍ਰੇਸ਼ਨ ਐਕਟ ਧੋਖਾਧੜੀ ਅਤੇ ਹੋਰ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।



