
ਅੰਮ੍ਰਿਤਸਰ, 20 ਅਗਸਤ : ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਏ ਜਾ ਰਹੇ ਇਤਿਹਾਸਕ ਨਗਰ ਕੀਰਤਨ ਦੀ ਅਰੰਭਤਾ ਲਈ ਪੰਥਕ ਸ਼ਖਸ਼ੀਅਤਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਰਵਾਨਾ ਹੋਈਆਂ। ਗੁਰਦੁਆਰਾ ਧੋਬੜੀ ਘਾਟ ਅਸਾਮ ਵਿਖੇ ਨਗਰ ਕੀਰਤਨ ਦੀ ਆਰੰਭਤਾ ਵਿੱਚ ਸ਼ਾਮਿਲ ਹੋਣ ਲਈ ਸ੍ਰੀ ਅਕਾਲ ਤਖਤ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਕਾਰ ਸੇਵਾ ਭੂਰੀ ਵਾਲਿਆਂ ਦੇ ਬਾਬਾ ਸੁਖਵਿੰਦਰ ਸਿੰਘ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਇਸ ਮੌਕੇ ਉਹਨਾਂ ਦੇ ਨਾਲ ਮੌਜੂਦ ਸਨ। ਅੱਜ ਦੇਰ ਰਾਤ ਗੁਰਦੁਆਰਾ ਧੋਬੜੀ ਘਾਟ ਸਾਹਿਬ ਵਿਖੇ ਗੁਰਮਤਿ ਸਮਾਗਮ ਹੋਣਗੇ ਅਤੇ ਕੱਲ 21 ਅਗਸਤ ਨੂੰ ਸ਼ਹੀਦੀ ਨਗਰ ਕੀਰਤਨ ਆਰੰਭ ਹੋਵੇਗਾ । ਜੋ ਦੇਸ਼ ਦੀਆਂ 20 ਤੋਂ ਵੱਧ ਸਟੇਟਾਂ ਵਿੱਚ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਵੇਗਾ।



