Punjab

ਇਕ ਵਿਅਕਤੀ ਦੀ ਕੁੱਟਮਾਰ ਕਰਕੇ ਕੀਤੇ ਫਾਇਰ

ਪੁਲਿਸ ਨੇ 9 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ, 2 ਹਥਿਆਰ ਸਮੇਤ ਕੀਤਾ ਗ੍ਰਿਫ਼ਤਾਰ

ਫ਼ਿਰੋਜ਼ਪੁਰ, 31 ਜਨਵਰੀ (ਬਾਲ ਕਿਸ਼ਨ)– ਕਸਬਾ ਮੁੱਦਕੀ ਵਿਖੇ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਹਵਾਈ ਫਾਇਰ ਕਰਨ ਦੇ ਦੋਸ਼ ਵਿਚ ਥਾਣਾ ਘੱਲਖੁਰਦ ਪੁਲਿਸ ਨੇ 4 ਬਾਏ ਨੇਮ ਵਿਅਕਤੀਆਂ, 4-5 ਅਣਪਛਾਤੇ ਵਿਅਕਤੀਆਂ ਖਿਲਾਫ 125, 191 (3), 190 ਬੀਐੱਨਐੱਸ ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਦੋ ਵਿਅਕਤੀਆਂ ਨੂੰ 1 ਪਿਸਟਲ ਦੇਸੀ ਬਿਨਾ ਮਾਰਕਾ 30 ਬੋਰ ਤੇ 2 ਰੋਂਦ ਜਿੰਦਾ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਗੁਰਜੰਟ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਕਰਮੂ ਕੀ ਪੱਤੀ ਵਾਰਡ ਨੰਬਰ 8 ਮੁੱਦਕੀ ਨੇ ਦੱਸਿਆ ਕਿ ਉਹ ਆਪਣੇ ਖੇਤ ਵਿਚ ਪੱਠੇ ਵੱਢ ਰਿਹਾ ਸੀ ਤਾਂ ਦੋਸ਼ੀਅਨ ਗੁਰਮਨਪ੍ਰੀਤ ਸਿੰਘ ਉਰਫ ਗੁਰਮਨ ਵਾਸੀ ਮੁੱਦਕੀ, ਮਹਾਂਵੀਰ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਚੰਦੜ, ਅਵਿਨਾਸ਼ ਸਿੰਘ ਹੀਰਾ ਪੁੱਤਰ ਸਤਪਾਲ ਸਿੰਘ ਵਾਸੀ ਇੱਟਾਂ ਵਾਲੀ, ਸੰਦੀਪ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਤੂੰਬੜ ਭੰਨ ਅਤੇ 4-5 ਅਣਪਛਾਤੇ ਵਿਅਕਤੀ ਹਥਿਆਰਾਂ ਸਮੇਤ ਉਸ ਪਾਸ ਆਏ ਤੇ ਗੁਰਮਨਪ੍ਰੀਤ ਸਿੰਘ ਨੇ ਲਲਕਾਰਾ ਮਾਰਿਆ ਕਿ ਇਸ ਨੂੰ ਸਾਡੇ ਨਾਲ ਪੰਗਾ ਲੈਣ ਦਾ ਮਜ਼ਾ ਚਖਾ ਦਿਓ, ਜਿਸ ’ਤੇ ਅਵਿਨਾਸ਼ ਸਿੰਘ ਨੇ ਆਪਣੀ ਡੱਬ ਵਿਚੋਂ ਪਿਸਟਲ ਕੱਢ ਕੇ ਹਵਾਈ ਫਾਇਰ ਕਰ ਦਿੱਤਾ ਤੇ ਮਹਾਂਵੀਰ ਸਿੰਘ, ਸੰਦੀਪ ਸਿੰਘ ਨੇ ਉਸ ਦੀ ਕੁੱਟਮਾਰ ਕੀਤੀ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰਕੇ ਅਵਿਨਾਸ਼ ਸਿੰਘ ਤੇ ਸੰਦੀਪ ਸਿੰਘ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 1 ਪਿਸਟਲ ਦੇਸੀ ਬਿਨਾ ਮਾਰਕਾ 30 ਬੋਰ ਤੇ 2 ਰੋਂਦ ਜ਼ਿੰਦਾ ਬਰਾਮਦ ਕੀਤੇ

Related Articles

Leave a Reply

Your email address will not be published. Required fields are marked *

Back to top button