Punjab

ਇੰਗਲੈਂਡ ਤੋਂ ਅੰਮ੍ਰਿਤਸਰ ਪਹੁੰਚੇ NRI ਨੇ ਸਲਫਾਸ ਖਾ ਕੇ ਕੀਤੀ ਖੁਦਕੁਸ਼ੀ, ਕਾਰਨ ਅਜੇ ਨਹੀਂ ਆਇਆ ਸਾਹਮਣੇ

ਅੰਮ੍ਰਿਤਸਰ, 7 ਜੁਲਾਈ : ਇੰਗਲੈਂਡ ਤੋਂ ਆਏ ਐਨਆਰਆਈ ਸਕੱਤਰ ਸਿੰਘ ਸਿੱਧੂ ਨੇ ਗੁਰੂ ਨਗਰੀ ਵਿਖੇ ਪਹੁੰਚਣ ਤੋਂ ਬਾਅਦ ਸਲਫਾਸ ਦੀਆਂ ਗੋਲੀਆਂ ਖਾ ਕੇ ਆਪਣੇ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। ਯੂਕੇ ਦਾ ਰਹਿਣ ਵਾਲਾ ਅਤੇ ਪੰਜਾਬ ਦੇ ਅੰਮ੍ਰਿਤਸਰ ਦੇ ਪਿੰਡ ਬਲੀਆਂ ਮੰਜੂਪੁਰ ਦਾ ਰਹਿਣ ਵਾਲਾ ਹੈ। ਜਿਸ ਦੀ ਉਮਰ ਤਕਰੀਬਨ 52 ਸਾਲ ਦੇ ਕਰੀਬ ਹੈ । ਉਸ ਵੱਲੋਂ ਅੱਜ ਸਵੇਰੇ ਗੁਰਦੁਆਰਾ ਮਾਤਾ ਕੋਲਾਂ ਜੀ ਨੇੜੇ ਸ੍ਰੀ ਦਰਬਾਰ ਸਾਹਿਬ ਵਿਖੇ ਸਲਫਾਸ ਦੀਆਂ ਗੋਲੀਆਂ ਖਾ ਕੇ ਜੀਵਨ ਲੀਲ੍ਹਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ। ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਉਸ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਲਿਜਾਇਆ ਗਿਆ | ਹਾਲਤ ਗੰਭੀਰ ਹੋਣ ਕਾਰਨ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਹੈ।

Related Articles

Leave a Reply

Your email address will not be published. Required fields are marked *

Back to top button