Punjab

ਇੱਕ ਧਰਤੀ, ਸਿਹਤਮੰਦ ਸੰਸਾਰ- ਨਿਰੰਕਾਰੀ ਮਿਸ਼ਨ ਵੱਲੋਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਦਾ ਫੈਸਲਾ 

ਬਠਿੰਡਾ, 19 ਜੂਨ, 2025 : ਸੰਤ ਨਿਰੰਕਾਰੀ ਮੰਡਲ ਜੋਨ ਬਠਿੰਡਾ ਦੇ ਜੋਨਲ ਇੰਚਾਰਜ ਐਸ ਪੀ ਦੁੱਗਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਤ ਨਿਰੰਕਾਰੀ ਮਿਸ਼ਨ ‘ਅੰਤਰਰਾਸ਼ਟਰੀ ਯੋਗ ਦਿਵਸ’ ਦੇ ਮੌਕੇ ‘ਤੇ 21 ਜੂਨ, 2025 ਨੂੰ ਭਾਰਤ ਵਿੱਚ 1000 ਤੋਂ ਵੱਧ ਥਾਵਾਂ ‘ਤੇ ਇੱਕੋ ਸਮੇਂ ਇੱਕ ਵਿਸ਼ਾਲ ”ਯੋਗ ਦਿਵਸ” ਮਨਾਉਣ ਦੇ ਪ੍ਰੋਗਰਾਮ ਤਹਿਤ ਸੰਤ ਨਿਰੰਕਾਰੀ ਸਤਸੰਗ ਭਵਨ ਮਲੋਟ ਰੋਡ,  ਬਠਿੰਡਾ ਵਿਖੇ 21 ਜੂਨ 2025 ਸਵੇਰੇ 06:00 ਵਜੇ ਤੋਂ 07:30 ਵਜੇ ਤੱਕ ਯੋਗਾ ਕਰਵਾਇਆ ਜਾਵੇਗਾ, ਜਿਸ ਵਿੱਚ ਸ਼ਰਧਾਲੂ, ਸੇਵਾਦਲ ਵਲੰਟੀਅਰ ਅਤੇ ਸਥਾਨਕ ਨਾਗਰਿਕ ਉਤਸ਼ਾਹ ਨਾਲ ਹਿੱਸਾ ਲੈਣਗੇ। ਉਹਨਾਂ ਦੱਸਿਆ ਕਿ ਇਸ ਸਾਲ ਸੰਯੁਕਤ ਰਾਸ਼ਟਰ ਦੁਆਰਾ ਘੋਸ਼ਿਤ ‘ਅੰਤਰਰਾਸ਼ਟਰੀ ਯੋਗ ਦਿਵਸ’ ਦਾ ਵਿਸ਼ਾ ਹੈ – ‘ਇੱਕ ਧਰਤੀ, ਇੱਕ ਸਿਹਤ ਦੇ ਲਈ ਯੋਗ’ ਜੋ ਸਮੁੱਚੀ ਮਨੁੱਖਤਾ ਨੂੰ ਇਹ ਸੰਦੇਸ਼ ਦਿੰਦਾ ਹੈ ਕਿ ਇੱਕ ਵਿਅਕਤੀ ਦੀ ਅਸਲ ਸਿਹਤ ਉਦੋਂ ਹੀ ਸੰਪੂਰਨ ਮੰਨੀ ਜਾਂਦੀ ਹੈ ਜਦੋਂ ਉਹ ਸਰੀਰਕ, ਮਾਨਸਿਕ, ਸਮਾਜਿਕ ਅਤੇ ਅਧਿਆਤਮਿਕ ਤੌਰ ‘ਤੇ ਸੰਤੁਲਿਤ ਅਤੇ ਜਾਗਰੂਕ ਹੁੰਦਾ ਹੈ। ਇਸ ਉਦੇਸ਼ ਨੂੰ ਕੇਂਦਰ ਵਿੱਚ ਰੱਖਦੇ ਹੋਏ, ਸੰਤ ਨਿਰੰਕਾਰੀ ਮਿਸ਼ਨ ਆਪਣੇ ਅਧਿਆਤਮਿਕ ਅਤੇ ਸਮਾਜਿਕ ਯਤਨਾਂ ਤਹਿਤ ਯੋਗ ਨੂੰ ਸੰਪੂਰਨ ਤੰਦਰੁਸਤੀ ਦੇ ਮਾਧਿਅਮ ਵਜੋਂ ਵਿਚਾਰਨ ਲਈ ਲਗਾਤਾਰ ਯਤਨਸ਼ੀਲ ਹੈ।

Related Articles

Leave a Reply

Your email address will not be published. Required fields are marked *

Back to top button