
ਪਟਿਆਲਾ, 24 ਫਰਵਰੀ- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਕਰਮਜੀਤ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਨਿਯੁਕਤ ਕੀਤਾ ਗਿਆ ਹੈ। ਉਹ ਪੰਜਾਬੀ ਯੂਨੀਵਰਸਿਟੀ ਦੇ ਉੱਪ-ਕੁਲਪਤੀ ਵਜੋਂ ਅੱਜ ਯੂਨੀਵਰਸਿਟੀ ਪਹੁੰਚੇ, ਜਿੱਥੇ ਪੰਜਾਬੀ ਯੂਨੀਵਰਸਿਟੀ ਦੇ ਅਧਿਕਾਰੀਆਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।



