Punjab

ਏ.ਡੀ.ਸੀ. ਵੱਲੋਂ ਅਟੋਨ ਗੇਟਵੇਅ ਬਿਜਨੈਸ ਸਲਿਊਸ਼ਨਜ਼ ਫਰਮ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਜਨਵਰੀਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਅਟੋਨ ਗੇਟਵੇਅ ਬਿਜਨੈਸ ਸਲਿਊਸ਼ਨਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਅਟੋਨ ਗੇਟਵੇਅ ਬਿਜਨੈਸ ਸਲਿਊਸ਼ਨਜ਼ ਫਰਮ ਐਸ.ਸੀ.ਓ ਨੰ: 88 ਅਤੇ 89, ਸੈਕਟਰ-82, ਐਰੋ ਸਿਟੀ ਰੋਡ, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਕਰਤਾਰ ਸਿੰਘ ਖਹਿਰਾ (ਪ੍ਰੋਪਰਾਈਟਰ) ਪੁੱਤਰ ਲੇਟ ਸ੍ਰੀ ਰਤਨ ਸਿੰਘ ਵਾਸੀ ਪਿੰਡ-ਅਲਹੌਰਾਂ ਖੁਰਦ ਡਾਕਘਰ ਅਤੇ ਤਹਿਸੀਲ-ਨਾਭਾ, ਜ਼ਿਲ੍ਹਾ ਪਟਿਆਲਾ, ਹਾਲ ਵਾਸੀ ਫਲੈਟ ਨੰ:20, ਗਰਾਊਂਡ ਫਲੋਰ, ਸੈਕਟਰ-4ਏ, ਚੰਡੀਗੜ੍ਹ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 265/ਆਈ.ਸੀ., ਮਿਤੀ 30.01.2019 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 29.01.2024 ਨੂੰ ਖਤਮ ਹੋ ਚੁੱਕੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ, ਮਹੀਨਾਵਾਰ ਰਿਪੋਰਟ ਜਮ੍ਹਾਂ ਨਾ ਕਰਵਾਉਣ ਕਰਕੇ, ਲਾਇਸੰਸ ਨਵੀਨ ਨਾ ਕਰਵਾਉਣ ਕਰਕੇ ਅਤੇ ਨੋਟਿਸ ਦਾ ਜਵਾਬ/ਸਪਸ਼ਟੀਕਰਨ ਨਾ ਦੇਣ ਕਰਕੇ ਅਤੇ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾਂ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਅਟੋਨ ਗੇਟਵੇਅ ਬਿਜਨੈਸ ਸਲਿਊਸ਼ਨਜ਼ ਫਰਮ ਨੂੰ ਜਾਰੀ ਲਾਇਸੰਸ ਨੰਬਰ 265/ਆਈ.ਸੀ., ਮਿਤੀ 30.01.2019 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸ ਦੀ ਭਰਪਾਈ ਕਰਨ ਲਈ ਵੀ ਜ਼ਿੰਮੇਵਾਰ ਹੋਣਗੇ।

Related Articles

Leave a Reply

Your email address will not be published. Required fields are marked *

Back to top button