
ਫਿਰੋਜ਼ਪੁਰ, 6 ਫਰਵਰੀ (ਬਾਲ ਕਿਸ਼ਨ)- ਫਿਰੋਜ਼ਪੁਰ ਸਿਟੀ ਪ੍ਰੀਤਮ ਨਗਰ ਵਿਖੇ ਇਕ ਲੜਕੇ ਦੀ ਐਕਟਿਵਾ ਚੋਰੀ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ 303 (2) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਜਸਪਾਲ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਨਿਊ ਬੇਦੀ ਕਾਲੌਨੀ ਫੇਸ-2 ਫਿਰੋਜ਼ਪੁਰ ਨੇ ਦੱਸਿਆ ਕਿ ਉਸ ਦਾ ਲੜਕਾ ਮਨਪ੍ਰੀਤ ਸਿੰਘ ਜੋ ਪ੍ਰੀਤਮ ਨਗਰ (ਗੋਲਡਨ ਇਨਕਲੇਵ) ਸਿਟੀ ਫਿਰੋਜ਼ਪੁਰ ਵਿਖੇ ਬਾਹਰਵੀਂ ਕਲਾਸ ਦੀ ਟਿਊਸ਼ਨ ਪੜਣ ਗਿਆ ਸੀ, ਜਿਥੇ ਕੋਈ ਅਣਪਛਾਤਾ ਵਿਅਕਤੀ ਉਸ ਦੀ ਐਕਟਿਵਾ ਚੋਰੀ ਕਰਕੇ ਲੈ ਗਿਆ ਹੈ। ਇਸ ਮਾਮਲੇ ਦੀ ਪੜਤਾਲ ਕਰ ਰਹੇ ਸਹਾਹਿਕ ਥਾਣੇਦਾਰ ਅਯੂਬ ਮਸੀਹ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



