
ਐੱਸਏਐੱਸ ਨਗਰ, 12 ਮਈ- ਪੰਜਾਬ ਸਰਕਾਰ ਨੇ ਮੁਹਾਲੀ ਦੇ ਫੇਜ਼-7 ਦੇ ਵਸਨੀਕ ਐਡਵੋਕੇਟ ਜਸਦੀਪ ਸਿੰਘ ਕੈਲੇ ਨੂੰ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ। ਐਡਵੋਕੇਟ ਜਸਦੀਪ ਮੂਲ ਰੂਪ ’ਚ ਮੁਹਾਲੀ ਜ਼ਿਲ੍ਹੇ ਦੇ ਪਿੰਡ ਘੜੂਆਂ ਦਾ ਰਹਿਣ ਵਾਲੇ ਹਨ ਅਤੇ ਇਕ ਸਾਧਾਰਨ ਪਰਿਵਾਰ ਨਾਲ ਸਬੰਧ ਰੱਖਦੇ ਹਨ। ਜਸਦੀਪ ਨੇ ਕਿਹਾ ਕਿ ਉਨ੍ਹਾਂ ਨੂੰ ਵਕਾਲਤ ਦਾ ਲੰਮਾ ਤਜ਼ਰਬਾ ਹੈ ਅਤੇ ਇਸ ਤਜ਼ਰਬੇ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ। ਜਿਸ ਲਈ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਦੱਸਿਆ ਕਿ ਉਹ ਮੁਹਾਲੀ ਜ਼ਿਲ੍ਹੇ ਦੇ ਪਿੰਡ ਘੜੂਆਂ ਦੇ ਰਹਿਣ ਵਾਲੇ ਹਨ ਅਤੇ ਪਿਛਲੇ ਕਈ ਸਾਲਾ ਤੋਂ ਫੇਜ਼ 7 ਵਿੱਚ ਆਪਣੇ ਪਰਿਵਾਰ ਨਾਲ ਰਹਿ ਰਹੇ ਹਨ ਅਤੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਕਈ ਸਾਲਾ ਤੋਂ ਪ੍ਰੈਕਟਿਸ ਵੀ ਕਰ ਰਹੇ ਹਨ।



