
ਚੰਡੀਗੜ੍ਹ, 17 ਫਰਵਰੀ- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ’ਤੇ ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ’ਤੇ ਕਿਹਾ ਕਿ ਸ. ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਦੁਖਦਾਇਕ। ਸ੍ਰੋਮਣੀ ਅਕਾਲੀ ਦਲ ਵਿਚ ਪੰਥਕ ਪ੍ਰੰਪਰਾਵਾਂ ਤੇ ਮਰਿਆਦਾ ਦੀ ਜਾਣਕਾਰੀ ਤੋਂ ਸੱਖਣੇ, ਪੰਜ ਸੱਤ ਕੁ ਨੇਤਾਵਾਂ ਵਲੋਂ ਆਪਣੀਆਂ ਨਿੱਜੀ ਲਾਲਸਾਵਾਂ ਦੀ ਪੂਰਤੀ ਹਿਤ, ਇਕ ਵਿਅਕਤੀ ਵਿਸ਼ੇਸ਼ ਦੀ ਰਾਜਨੀਤੀ ਨੂੰ ਜਿੰਦਾ ਰੱਖਣ ਲਈ, ਪੰਥਕ ਸੰਸਥਾਵਾਂ ਨੂੰ ਪੇਤਲਾ ਕੀਤਾ ਜਾ ਰਿਹਾ ਹੈ। ਪੰਥਕ ਸੋਚ ਦੀ ਤਰਜਮਾਨੀ ਕਰਨ ਵਾਲਿਆਂ ਨੂੰ ਜਲੀਲ ਕਰ ਕੇ ਬਾਹਰ ਦਾ ਰਸਤਾ ਵਿਖਾਇਆ ਜਾ ਰਿਹਾ ਹੈ ਜਾਂ ਫਿਰ ਦਬਾਅ ਹੀ ਇਸ ਤਰ੍ਹਾਂ ਬਣਾਇਆ ਜਾਂਦਾ ਕਿ ਬੰਦਾ ਖੁਦ ਲਾਂਭੇ ਹੋਣ ਲਈ ਮਜਬੂਰ ਹੋ ਜਾਂਦਾ ਹੈ। ਹੇ ਅਕਾਲ ਪੁਰਖ ਜੀ ! ਆਪਣੀਆਂ ਗੁਰੂ ਪੰਥ ਦੀਆਂ ਸੰਸਥਾਵਾਂ ’ਤੇ ਮਿਹਰ ਭਰਿਆ ਹੱਥ ਰੱਖੋ।



