Punjab
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ 28 ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ, 25 ਜੁਲਾਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ 28 ਜੁਲਾਈ ਨੂੰ ਰੱਖੀ ਗਈ ਹੈ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਗੁਰਦੁਆਰਾ ਸੈਕਸ਼ਨ 85, ਸੈਕਸ਼ਨ 87 ਤੇ ਧਰਮ ਪ੍ਰਚਾਰ ਕਮੇਟੀ ਨਾਲ ਸਬੰਧਤ ਕੇਸ ਵਿਚਾਰੇ ਜਾਣਗੇ। ਇਸ ਤੋਂ ਇਲਾਵਾ ਨਵੰਬਰ ’ਚ ਆ ਰਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਸਮਾਗਮ, ਸੈਮੀਨਾਰ ਤੇ ਕੱਢੇ ਜਾਣ ਵਾਲੇ ਨਗਰ ਕੀਰਤਨ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ। 28 ਮਾਰਚ 2025 ਦੇ ਬਜਟ ਇਜਲਾਸ ’ਚ ਵੀ ਸ਼ਤਾਬਦੀ ਨੂੰ ਮਨਾਉਂਣ ਲਈ ਵਿਸ਼ੇਸ਼ ਬਜਟ ਰੱਖਿਆ ਗਿਆ ਸੀ। ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਵੇਗੀ।



