
ਬਾਲ ਕਿਸ਼ਨ
ਫ਼ਿਰੋਜ਼ਪੁਰ, 19 ਅਗਸਤ : ਮਾਨਯੋਗ ਸਕੱਤਰ ਸਕੂਲ ਸਿੱਖਿਆ ਅਤੇ ਡਾਇਰੈਕਟਰ ਐਸ.ਸੀ.ਆਰ.ਟੀ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸ਼੍ਰੀਮਤੀ ਮੁਨੀਲਾ ਅਰੋੜਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਅਤੇ ਡਾ. ਸਤਿੰਦਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਦੀ ਅਗਵਾਈ ਹੇਠ ਅੱਜ ਰਾਸ਼ਟਰੀ ਜਨਸੰਖਿਆ ਸਿੱਖਿਆ ਪ੍ਰੋਗਰਾਮ (ਐਨ.ਪੀ.ਈ.ਪੀ.) ਤਹਿਤ ਚਾਰ ਰੋਜ਼ਾ ਜ਼ਿਲ੍ਹਾ ਪੱਧਰੀ ਵਰਕਸ਼ਾਪ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਨੇ ਇਸ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਉਦਘਾਟਨ ਕਰਨ ਉਪਰੰਤ ਦੱਸਿਆ ਕਿ ਇਸ ਵਰਕਸ਼ਾਪ ਦਾ ਉਦੇਸ਼ ਸਿੱਖਿਆ ਅਤੇ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਅਧਿਆਪਕ ਸਾਹਿਬਾਨ ਨੂੰ ਦੇਣਾ ਹੈ ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਇਹਨਾਂ ਦਾ ਲਾਭ ਮਿਲ ਸਕੇ ਅਤੇ ਦੋਨੋਂ ਵਿਭਾਗ ਮਿਲਕੇ ਕੰਮ ਕਰ ਸਕਣ। ਇਸ ਵਰਕਸ਼ਾਪ ਵਿੱਚ ਜ਼ਿਲ੍ਹੇ ਦੇ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚੋ ਅਧਿਆਪਕਾਂ ਵੱਲੋਂ ਹਿੱਸਾ ਲਿਆ ਗਿਆ। ਅਸ਼ਵਿੰਦਰ ਸਿੰਘ ਜ਼ਿਲ੍ਹਾ ਨੋਡਲ ਅਫ਼ਸਰ ਫਿਰੋਜ਼ਪੁਰ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਚਾਰ ਦਿਨ ਵੱਖ ਵੱਖ ਸਕੂਲਾਂ ਦੇ ਅਧਿਆਪਕ ਬੈਚ ਵਾਈਜ ਟ੍ਰੇਨਿੰਗ ਲੈਣਗੇ ਅਤੇ 25 ਅਗਸਤ ਨੂੰ ਸਕੂਲ ਮੁੱਖੀ ਸਾਹਿਬਾਨ ਦੀ ਟਰੇਨਿੰਗ ਲਗਾਈ ਜਾਣੀ ਹੈ। ਡਾ ਸ਼੍ਰੀਮਤੀ ਰਾਜਵਿੰਦਰ ਕੌਰ ਪ੍ਰਿੰਸੀਪਲ ਦੇਵ ਸਮਾਜ ਬੀ ਐੱਡ ਕਾਲਜ਼ ਫਿਰੋਜ਼ਪੁਰ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਇਸ ਮੌਕੇ ’ਤੇ ਸਿਹਤ ਵਿਭਾਗ ਵੱਲੋਂ ਡਾ. ਸਤਿੰਦਰ ਓਬਰਾਏ, ਕੌਂਸਲਰ ਸ੍ਰੀਮਤੀ ਸ਼ੈਲੀ, ਕੌਂਸਲਰ ਮੋਨੀਕਾ, ਸਿੱਖਿਆ ਵਿਭਾਗ ਤੋਂ ਦਿਨੇਸ਼ ਚੌਹਾਨ ਡੀ.ਆਰ.ਸੀ., ਰਜਨੀ ਜੱਗਾ, ਯੋਗੇਸ਼ ਤਲਵਾਰ ਅਤੇ ਹੋਰ ਰੀਸੋਰਸ ਪਰਸਨ ਨੇ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਵਰਕਸ਼ਾਪ ਵਿੱਚ ਬੀ.ਆਰ.ਸੀ. ਸਾਹਿਬਾਨ ਨੇ ਵਿਸ਼ੇਸ਼ ਯੋਗਦਾਨ ਦਿੱਤਾ।



