Punjab

ਐੱਨਐੱਚਐੱਮ ਕਾਮਿਆਂ ਵੱਲੋਂ 24 ਤੋਂ 26 ਮਾਰਚ ਤੱਕ ਕਲਮ ਛੋੜ ਹੜਤਾਲ ਦੇ ਸਬੰਧ ਵਿੱਚ ਰੋੋਸ ਰੈਲੀ

ਫ਼ਿਰੋਜ਼ਪੁਰ, 24 ਮਾਰਚ (ਬਾਲ ਕਿਸ਼ਨ)– ਅੱਜ ਐੱਨਐੱਚਐੱਮ ਯੂਨੀਅਨ ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਫ਼ਿਰੋਜ਼ਪੁਰ ਵੱਲੋਂ ਐੱਨਐੱਚਐੱਮ ਕਾਮਿਆਂ ਵੱਲੋਂ 24 ਮਾਰਚ ਤੋਂ 26 ਮਾਰਚ ਤੱਕ ਕਲਮ ਛੋੜ ਹੜਤਾਲ ਦੇ ਸਬੰਧ ਵਿੱਚ ਰੋੋਸ ਰੈਲੀ ਕੀਤੀ ਗਈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਐੱਨਐੱਚਐੱਮ ਕਾਮਿਆਂ ਨੇ ਸ਼ਮੂਲੀਅਤ ਕੀਤੀ। ਇਸ ਸਬੰਧ ਵਿੱਚ ਬੁਲਾਰਿਆਂ ਨੇ ਦੱਸਿਆ ਕਿ ਐੱਨਐੱਚਐੱਮ ਕਾਮਿਆਂ ਦੀਆਂ ਮੰਗਾਂ ਜਿਵੇਂ ਕਿ ਐੱਨਐੱਚਐੱਮ ਕਾਮਿਆਂ ਨੂੰ ਰੈਗੂਲਰ ਕਰਨਾ, ਐੱਨਐੱਚਐੱਮ ਕਾਮਿਆਂ ਦੀਆਂ ਤਨਖਾਹਾਂ ਵਿੱਚ ਵਾਧਾ ਕਰਨਾ ਆਦਿ ਮੰਗਾਂ ਸਰਕਾਰ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਟਾਲਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ, ਜਿਸ ਕਾਰਨ ਸਮੂਹ ਐੱਨਐੱਚਐੱਮ ਕਾਮਿਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜੇਕਰ ਉਪਰੋਕਤ ਮੰਗਾਂ ਦਾ ਹੱਲ ਬਿਨ੍ਹਾ ਦੇਰੀ ਨਾ ਕੀਤਾ ਗਿਆ ਤਾਂ ਆਉਣ ਵਾਲੇ ਲੁਧਿਆਣਾ ਵਿਖੇ ਹੋਣ ਵਾਲੀ ਜ਼ਮੀਨੀ ਇਲੈਕਸ਼ਨ ਵਿਚ ਸਰਕਾਰ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਡਾ. ਲਲਿਤ ਨਾਗਪਾਲ, ਡਾ. ਮਨਮੀਤ ਕੌਰ, ਗੀਤਾ ਸਟਾਫ਼ ਨਰਸ, ਸੰਗੀਤਾ ਪਾਸੀ, ਕਮਲਜੀਤ ਕੌਰ, ਜਸਮੀਤ ਕੌਰ, ਜਸਵਿੰਦਰ ਕੌਰ, ਭਰਾਤਰੀ ਜੱਥੇਬੰਦੀਆਂ ਵੱਲੋਂ ਰਮਨ ਅੱਤਰੀ, ਪੁਨੀਤ ਮਹਿਤਾ, ਰਾਕੇਸ਼ ਗਿੱਲ, ਸ਼ੇਖਰ, ਰਾਕੇਸ਼ ਕੰਬੋਜ਼, ਪਵਨ ਮਨਚੰਦਾ, ਨਰਿੰਦਰ ਕੁਮਾਰ, ਜਸਵਿੰਦਰ ਸਿੰਘ, ਸੰਦੀਪ ਸਿੰਘ, ਗੁਰਪ੍ਰੀਤ ਸਿੰਘ, ਵੀਰਪਾਲ ਕੌਰ, ਪਰਮਪਾਲ ਕੌਰ, ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button