Punjab

ਐੱਸਬੀਐੱਸ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿੱਚ ਸ਼ਹੀਦੀ ਦਿਵਸ ਤੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਫ਼ਿਰੋਜ਼ਪੁਰ, 24 ਮਾਰਚ (ਬਾਲ ਕਿਸ਼ਨ)– ਸਥਾਨਕ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਉਪ ਕੁਲਪਤੀ ਡਾ. ਸ਼ੁਸ਼ੀਲ ਮਿੱਤਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਯੂਨੀਵਰਸਿਟੀ ਰਜਿਸਟਰਾਰ ਡਾ. ਗਜ਼ਲਪ੍ਰੀਤ ਸਿੰਘ ਦੀ ਅਗਵਾਈ ਵਿੱਚ ਸ਼ਹੀਦ ਭਗਤ ਸਿੰਘ ਸੁਸਾਇਟੀ ਵੱਲੋਂ ਅੱਜ ਸ਼ਹੀਦੀ ਦਿਵਸ ਤੇ ਕੈਂਪਸ ਵਿੱਚ ਸਥਾਪਿਤ ਭਗਤ ਸਿੰਘ ਦੇ ਬੁੱਤ ਤੇ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ । ਇਸ ਮੌਕੇ ਵਿਦਿਆਰਥੀਆਂ ਵੱਲੋਂ ਸ਼ਹੀਦਾਂ ਨੂੰ ਯਾਦ ਕਰਦਿਆਂ ਦੇਸ਼ ਭਗਤੀ ਦੀਆਂ ਕਵਿਤਾਵਾਂ ਤੇ ਗੀਤ ਪ੍ਰਸਤੁਤ ਕੀਤੇ ਗਏ । ਵਿਦਿਆਰਥੀਆਂ ਨੇ ਨੁੱਕੜ ਨਾਟਕ ਰਾਹੀ ਨੌਜਵਾਨਾਂ ’ਚ ਫੈਲ ਰਹੇ ਨਸ਼ਿਆਂ ਵਿਰੁੱਧ ਜਾਗਰੂਕ ਕਰਦਿਆਂ ਇੱਕ ਪ੍ਰਭਾਵਸ਼ਾਲੀ ਪੇਸ਼ਕਾਰੀ ਪੇਸ਼ ਕੀਤੀਕੈਂਪਸ ਰਜਿਸਟਰਾਰ ਡਾ. ਗਜ਼ਲਪ੍ਰੀਤ ਨੇ ਵਿਦਿਆਰਥੀਆਂ ਨੂੰ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਦੇਸ਼ ਲਈ ਦਿੱਤੇ ਬਲੀਦਾਨ ਤੇ ਚਾਨਣਾ ਪਾਉਂਦਿਆਂ ਕਿਹਾ ਕੇ ਉਹ ਭਗਤ ਸਿੰਘ ਹੋਰਾਂ ਦੀ ਸੋਚ ਨੂੰ ਅਪਣਾਉਣ ।ਇਸ ਮੌਕੇ ਸ਼ਹੀਦ ਭਗਤ ਸਿੰਘ ਸੁਸਾਇਟੀ ਦੇ ਇੰਚਾਰਜ਼ ਡਾ. ਸੁਨੀਲ ਬਹਿਲ, ਯਸ਼ਪਾਲ, ਗੁਰਪ੍ਰੀਤ ਸਿੰਘ ਤੇ ਹਰਪਿੰਦਰ ਪਾਲ ਸਿੰਘ ਮੌਜ਼ੂਦ ਸਨ।

Related Articles

Leave a Reply

Your email address will not be published. Required fields are marked *

Back to top button