Punjab

ਔਰਤ ਨਾਲ ਸਾਢੇ ਪੰਜ ਲੱਖ ਰੁਪਏ ਦੀ ਠੱਗੀ ਮਾਰੀ, ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਬਠਿੰਡਾ, 10 ਜੂਨ : ਥਾਣਾ ਕੋਤਵਾਲੀ ਪੁਲਿਸ ਨੇ ਇਕ ਔਰਤ ਨੂੰ ਵਿਸ਼ਵਾਸ ਵਿਚ ਲੈ ਕੇ ਸਾਢੇ ਪੰਜ ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਫਿਲਹਾਲ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਪੁਲਿਸ ਨੂੰ ਸ਼ਿਕਾਇਤ ਦਿੰਦੇ ਹੋਏ ਸ਼ਾਂਤੀ ਦੇਵੀ ਵਾਸੀ ਵੀਰ ਕਲੋਨੀ ਬਠਿੰਡਾ ਨੇ ਦੱਸਿਆ ਕਿ ਮੁਲਜ਼ਮ ਰਵੀ ਕੁਮਾਰ ਅਤੇ ਉਸਦਾ ਭਰਾ ਪ੍ਰੇਮ ਕੁਮਾਰ ਵਾਸੀ ਕਮਲਾ ਨਹਿਰੂ ਕਲੋਨੀ ਨੇ ਉਸਨੂੰ ਵਿਸ਼ਵਾਸ ਵਿਚ ਲੈ ਕੇ ਉਸ ਤੋਂ 5 ਲੱਖ 52 ਹਜ਼ਾਰ ਰੁਪਏ ਲੈ ਲਏ ਅਤੇ ਉਸ ਨਾਲ ਠੱਗੀ ਮਾਰੀ। ਸ਼ਿਕਾਇਤ ਦੇ ਆਧਾਰ ਤੇ ਕਾਰਵਾਈ ਕਰਦਿਆਂ ਪੁਲਿਸ ਨੇ ਦੋਵਾਂ ਭਰਾਵਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਟਰੈਕਟਰ ਖੁਰਦ ਬੁਰਦ ਕਰਕੇ ਮਾਰੀ ਠੱਗੀ, ਦੋ ਖ਼ਿਲਾਫ਼ ਮਾਮਲਾ ਦਰਜ

ਜ਼ਿਲ੍ਹੇ ਦੇ ਪਿੰਡ ਭੈਣੀ ਚੂਹੜ ਵਿਚ ਦੋ ਵਿਅਕਤੀਆਂ ਨੇ ਇਕ ਵਿਅਕਤੀ ਦਾ ਟਰੈਕਟਰ ਖੁਰਦ ਬੁਰਦ ਕਰਕੇ ਉਸ ਨਾਲ ਠੱਗੀ ਮਾਰੀ ਹੈ। ਇਸ ਮਾਮਲੇ ਵਿਚ ਥਾਣਾ ਮੌੜ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਸ਼ਿਕਾਇਤ ਦਿੰਦੇ ਹੋਏ ਸੁਰਿੰਦਰ ਸਿੰਘ ਵਾਸੀ ਪਿੰਡ ਭੈਣੀ ਚੂਹੜ ਨੇ ਦੱਸਿਆ ਕਿ ਮੁਲਜ਼ਮ ਜਸ਼ਨ ਸਿੰਘ ਵਾਸੀ ਪਿੰਡ ਭੈਣੀ ਚੂਹੜ ਅਤੇ ਟਿੱਲੂ ਸਿੰਘ ਵਾਸੀ ਪਿੰਡ ਖੁੱਡਨ ਜ਼ਿਲ੍ਹਾ ਝੱਜਰ ਹਰਿਆਣਾ ਨੇ ਉਸ ਦਾ ਟਰੈਕਟਰ ਲਿਆ ਸੀ, ਜਿਸ ਨੂੰ ਉਕਤ ਲੋਕਾਂ ਨੇ ਖੁਰਦ ਬੁਰਦ ਕਰਕੇ ਉਸ ਨਾਲ ਠੱਗੀ ਮਾਰੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Articles

Leave a Reply

Your email address will not be published. Required fields are marked *

Back to top button