Punjab

ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਮੌਤ

ਈਸੇ ਖਾਂ, 21 ਜੂਨ : ਮੋਗਾ ਦੇ ਕਸਬਾ ਕੋਟ ਈਸੇ ਖਾਂ ਦੇ ਨੇੜਲੇ ਪਿੰਡ ਦੌਲੇਵਾਲਾ ਮਾਇਰ ਵਿਖੇ ਇਕ ਕਿਸਾਨ ਵੱਲੋਂ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰਨ ਦੀ ਸੂਚਨਾ ਹੈ। ਜਾਣਕਾਰੀ ਅਨੁਸਾਰ ਪਿੰਡ ਦੌਲੇਵਾਲਾ ਮਾਇਰ ਦੇ ਕਿਸਾਨ ਗੁਰਪ੍ਰੀਤ ਸਿੰਘ ਪੁੱਤਰ ਬਲਕਾਰ ਸਿੰਘ ਵੱਲੋਂ ਸਵੇਰੇ ਜ਼ਹਿਰੀਲੀ ਵਸਤੂ ਨਿਗਲ ਲਈ, ਜਿਸ ਨਾਲ ਉਸ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਗੁਰਪ੍ਰੀਤ ਸਿੰਘ ਦੇ ਪਿਤਾ ਬਲਕਾਰ ਸਿੰਘ ਨੇ ਦੱਸਿਆ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਗੁਰਪ੍ਰੀਤ ਸਿੰਘ ਕਰਜ਼ੇ ਤੋਂ ਤੰਗ ਹੋਣ ਕਰ ਕੇ ਪਰੇਸ਼ਾਨੀ ਦੀ ਹਾਲਤ ’ਚ ਰਹਿੰਦਾ ਸੀ। ਉਨ੍ਹਾਂ ਕੋਲ ਤਿੰਨ ਏਕੜ ਜ਼ਮੀਨ ਸੀ, ਜਿਸ ’ਤੇ ਉਹ ਖੇਤੀ ਕਰਦੇ ਸੀ ਜ਼ਿਆਦਾ ਕਰਜ਼ਾ ਹੋਣ ਕਾਰਨ ਉਹ ਪਰੇਸ਼ਾਨ ਰਹਿਣ ਲੱਗਾ। ਬਲਕਾਰ ਸਿੰਘ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਜ਼ਮੀਨ ਉੱਪਰ ਲਿਮਿਟ ਡੇਢ ਲੱਖ ਤੇ 5 ਲੱਖ ਦਾ ਆੜ੍ਹਤੀਏ ਦਾ ਕਰਜ਼ਾ ਸੀ ਉਹ ਆਪਣੇ ਖੇਤਾਂ ’ਚ ਖੁਦ ਖੇਤੀ ਕਰਦਾ ਸੀ। ਸਵੇਰੇ ਗੁਰਪ੍ਰੀਤ ਵੱਲੋਂ ਘਰ ’ਚ ਰੱਖੀ ਜ਼ਹਿਰੀਲੀ ਵਸਤੂ ਨਿਗਲ ਲਈ, ਜਿਸ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਕਿਸਾਨ ਆਪਣੇ ਪਿੱਛੇ ਮਾਤਾ-ਪਿਤਾ, ਪਤਨੀ ਤੇ ਧੀ-ਪੁੱਤ ਛੱਡ ਗਿਆ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰੈੱਸ ਸਕੱਤਰ ਸੁਖਦੇਵ ਸਿੰਘ ਨੇ ਪਰਿਵਾਰ ਨਾਲ ਦੁਖ ਸਾਂਝਾ ਕਰਦਿਆਂ ਪੰਜਾਬ ਸਰਕਾਰ ਤੋਂ ਮ੍ਰਿਤਕ ਕਿਸਾਨ ਗੁਰਪ੍ਰੀਤ ਸਿੰਘ ਦਾ ਸਾਰਾ ਕਰਜ਼ਾ ਮਾਫ਼ ਕਰਨ ਤੇ ਪਰਿਵਾਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ।

Related Articles

Leave a Reply

Your email address will not be published. Required fields are marked *

Back to top button