
ਬਠਿੰਡਾ, , 17 ਅਗਸਤ : ਗੁਰੂ ਗੋਬਿੰਦ ਸਿੰਘ ਨਗਰ ਦੇ ਇੱਕ ਘਰ ਵਿੱਚ ਕੰਮ ਕਰਨ ਵਾਲਾ ਇੱਕ ਮਕੈਨਿਕ ਬਿਜਲੀ ਦਾ ਕਰੰਟ ਲੱਗਣ ਨਾਲ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੁਸਾਇਟੀ ਬਠਿੰਡਾ ਦੇ ਵਲੰਟੀਅਰ ਮੋਨੂੰ ਸ਼ਰਮਾ, ਸੁਮਿਤ ਮਹੇਸ਼ਵਰੀ ਐਂਬੂਲੈਂਸ ਲੈ ਕੇ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਜ਼ਖ਼ਮੀ ਦੀ ਪਛਾਣ ਤਰਸੇਮ ਸਿੰਘ (45) ਪੁੱਤਰ ਕਾਕਾ ਸਿੰਘ ਵਾਸੀ ਨਸੀਬਪੁਰਾ ਵਜੋਂ ਹੋਈ ਹੈ। ਜ਼ਖ਼ਮੀ ਨੂੰ ਦੂਜੇ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ।



