Punjab

ਕਾਂਗਰਸ ਨੇ ਕੀਤੀ ਕਾਨਫਰੰਸ, ਵੜਿੰਗ ਨੇ ਕਿਹਾ- ਪੰਜਾਬ ਦਾ ਵਪਾਰੀ ਡਰਿਆ, ਦਿਨ-ਦਿਹਾੜੇ ਹੋ ਰਹੇ ਕਤਲੇਆਮ

ਬਾਬਾ ਬਕਾਲਾ ਸਾਹਿਬ, 10 ਅਗਸਤ : ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਮੇਲੇ ’ਤੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਸੰਤੋਖ ਸਿੰਘ ਭਲਾਈਪੁਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਗਿੱਲ ਡਿੰਪਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੇ ਕਾਨਫੰਸ ਕੀਤੀ ਜਿਸ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਉਪ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ, ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਸਾਬਕਾ ਵਿਧਾਇਕ ਤੇ ਦਿੱਲੀ ਦੇ ਇੰਚਾਰਜ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਸੰਬੋਧਨ ਕੀਤਾ। ਇਸ ਮੌਕੇ ਰਾਜਾ ਵੜਿੰਗ ਨੇ ਪੰਜਾਬ ਨੂੰ ਅੱਜ ਨਜ਼ਰ ਲੱਗ ਗਈ ਹੈ। ਅੱਜ ਉਹ ਲੋਕ ਕੁਰਸੀ ’ਤੇ ਆ ਬੈਠੇ ਹਨ ਜਿਨਾਂ ਨੂੰ ਊੜਾ-ਐੜਾ ਵੀ ਨਹੀਂ ਆਉਂਦਾ। 92 ਸੀਟਾਂ ਹੋਣ ਨਾਲ ਵੀ ਪੰਜਾਬ ਦਾ ਬਹੁਤ ਮਾੜਾ ਹਾਲ ਹੈ। ਉਨ੍ਹਾਂ ਕਿਹਾ ‘ਮੈਂ ਗੁਰੂ ਦੀ ਧਰਤੀ ’ਤੇ ਕਿਸੇ ਤ੍ਹਾਂ ਦੀ ਰਾਜਨੀਤੀ ਦੀ ਗੱਲ ਨਹੀਂ ਕਰਨਾ ਚਾਹੁੰਦਾ, ਅੱਜ ਪੰਜਾਬ ਦਾ ਕਿਸਾਨ, ਵਪਾਰੀ ਡਰ ਰਿਹਾ ਹੈ ਕਿਉਂਕਿ ਪੰਜਾਬ ਦੇ ਹਾਲਾਤ ਠੀਕ ਨਹੀਂ ਹਨ। ਆਏ ਦਿਨ ਪੰਜਾਬ ਵਿਚ ਦਿਨ-ਦਿਹਾੜੇ ਕਤਲੇਆਮ ਹੋ ਰਿਹਾ ਹੈ, ਲੋਕਾਂ ਕੋਲੋਂ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਤਾਂ ਹੀ ਪੰਜਾਬ ਦੀ ਨੌਜਵਾਨ ਪੀੜ੍ਹੀ ਬਾਹਰਲੇ ਦੇਸ਼ਾਂ ਵਿਚ ਭੱਜੀ ਜਾ ਰਹੀ ਹੈ। ਪੰਜਾਬ ਵਿਚ ਨੌਕਰੀਆਂ ਨਹੀਂ ਹਨ। ਨੌਜਵਾਨ ਪੀੜ੍ਹੀ ਨਸ਼ੇ ਦੀ ਦਲਦਲ ਵਿੱਚ ਬੁਰੀ ਤਰ੍ਹਾਂ ਫਸ ਚੁੱਕੀ ਹੈ। ਪੰਜਾਬ ਦਾ ਕਿਸਾਨ ਐੱਮਐੱਸਪੀ ਦੀ ਲੜਾਈ ਲੜ ਰਿਹਾ।’ ਉਨ੍ਹਾਂ ਕਿਹਾ ਕਿ ਇੰਨੀ ਗਰਮੀ ਹੋਣ ਦੇ ਬਾਵਜੂਦ ਸਾਡੇ ਵਰਕਰ ਕਾਨਫਰੰਸ ਵਿਚ ਬੈਠੇ ਹਨ, ਇਸ ਤੋਂ ਸਾਬਤ ਹੁੰਦਾ ਹੈ ਕਿ 2027 ਵਿਚ ਕਾਂਗਰਸ ਦੀ ਸਰਕਾਰ ਵੱਡੇ ਫਰਕ ਨਾਲ ਬਣੇਗੀ। ਇਸ ਮੌਕੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਭਗਵੰਤ ਮਾਨ ਜੇ ਉਨ੍ਹਾਂ ਦੇ ਵਰਕਰਾਂ ’ਤੇ ਕੇਸ ਬਣਾਵੇਗਾ ਤੇ ਉਸ ਦੇ ਪਿੱਛੇ 200 ਕਾਂਗਰਸੀ ਖੜ੍ਹੇ ਹੋਣਗੇ। ਕੇਂਦਰ ਤੇ ਪੰਜਾਬ ਦੀ ਆਪ ਸਰਕਾਰ ਪੰਜਾਬ ਦੀ ਕਿਸਾਨੀ ਨੂੰ ਬਰਬਾਦ ਕਰਨਾ ਚਾਹੁੰਦੀਆਂ, ਜੋ ਅਸੀਂ ਕਿਸੇ ਵੀ ਹਾਲਾਤ ਵਿਚ ਹੋਣ ਨਹੀਂ ਦਵਾਂਗੇ। ਉਨ੍ਹਾਂ ਕਿਹਾ ਕਿ ਆਪਣੇ ਪਿੰਡਾਂ ਵਿਚ ਤੁਸੀਂ ਇਸ਼ਤਿਹਾਰ ਲਗਾ ਦਿਓ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਲੀਡਰ ਸਾਡੇ ਪਿੰਡ ਵਿਚ ਨਾ ਵੜੇ। ਸੁਖਬੀਰ ਬਾਦਲ ’ਤੇ ਵਰ੍ਹਦੇ ਹੋਏ ਉ੍ਨ੍ਹਾਂ ਕਿਹਾ ਕਿ ਸਿੱਖ ਕੌਮ ਉਸ ਨੂੰ ਕਦੇ ਵੀ ਮਾਫ ਨਹੀਂ ਕਰੇਗੀ ਕਿਉਂਕਿ ਉਸ ਨੇ ਰਾਮ ਰਹੀਮ ਨੂੰ ਮਾਫੀ ਦਿਵਾਈ। ਉਨ੍ਹਾਂ ਕਿਹਾ ਕਿ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸੰਤੋਖ ਸਿੰਘ ਭਲਾਈਪੁਰ 25 ਹਜ਼ਾਰ ਦੀ ਲੀਡ ਨਾਲ ਜਿੱਤਣਗੇ।

Related Articles

Leave a Reply

Your email address will not be published. Required fields are marked *

Back to top button