Punjab

ਕਾਰ ਅਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਵਿਅਕਤੀ ਦੀ ਲੱਤ ਟੁੱਟੀ, ਮਾਮਲਾ ਦਰਜ

ਕਾਰ ਅਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਵਿਅਕਤੀ ਦੀ ਲੱਤ ਟੁੱਟੀ, ਮਾਮਲਾ ਦਰਜ

ਫ਼ਿਰੋਜ਼ਪੁਰ, 6 ਜਨਵਰੀ (ਜਸਵਿੰਦਰ ਸਿੰਘ ਸੰਧੂ)- ਰੇਲਵੇ ਰੋਡ ਮਖੂ ਦੇ ਨਜ਼ਦੀਕ ਏਕਨੂਰ ਹਸਪਤਾਲ ਵਿਖੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਦੀ ਲੁੱਤ ਟੁੱਟਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਮਖੂ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ 125 (ਏ), 125 (ਬੀ), 324 (4), 281 ਬੀ.ਐੱਨ.ਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਜਸਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਮੰਨੂ ਮਾਛੀ ਨੇ ਦੱਸਿਆ ਕਿ ਉਹ ਆਪਣੇ ਦੋ ਹੋਰ ਸਾਥੀਆਂ ਨਾਲ ਬੁਲਟ ਮੋਟਰਸਾਈਕਲ ’ਤੇ ਸਵਾਰ ਹੋ ਕੇ ਮਖੂ ਕੰਮ ਕਾਰ ਦੇ ਸਬੰਧ ਵਿਚ ਆਇਆ ਸੀ। ਜਦ ਉਹ ਏਕਨੂਰ ਹਸਪਤਾਲ ਰੇਲਵੇ ਰੋਡ ਮਖੂ ਦੇ ਸਾਹਮਣੇ ਪੁੱਜੇ ਤਾਂ ਇਕ ਅਣਪਛਾਤੇ ਕਾਰ ਚਾਲਕ ਨੇ ਕਾਰ ਆਲਟੋ ਲਿਆ ਕੇ ਉਸ ਦੇ ਮੋਟਰਸਾਈਕਲ ਵਿਚ ਮਾਰੀ। ਇਸ ਹਾਦਸੇ ਵਿਚ ਉਸ ਦੀ ਲੱਤ ਟੁੱਟ ਗਈ ਤੇ ਮੋਟਰਸਾਈਕਲ ਨੁਕਸਾਨਿਆ ਗਿਆ। ਜਸਪਾਲ ਸਿੰਘ ਨੇ ਦੱਸਿਆ ਕਿ ਉਸ ਦਾ ਇਲਾਜ ਅਮਨਦੀਪ ਹਸਪਤਾਲ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button