Punjab

ਕਾਰ ਅਤੇ ਮੋਟਰਸਾਈਕਲ ਦੀ ਟੱਕਰ ’ਚ ਜ਼ਖਮੀਂ ਹੋਏ ਵਿਅਕਤੀ ਦੀ ਹੋਈ ਮੌਤ, ਮਾਮਲਾ ਦਰਜ

ਫ਼ਿਰੋਜ਼ਪੁਰ,, 7 ਜਨਵਰੀ (ਬਾਲ ਕਿਸ਼ਨ)– ਗੁਰੂਹਰਸਹਾਏ ਦੇ ਅਧੀਨ ਆਉਂਦੇ ਪਿੰਡ ਬਹਾਦਰ ਕੇ ਵਿਖੇ ਆਈ ਟਵੰਟੀ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਜ਼ਖਮੀਂ ਹੋਏ ਮੋਟਰਸਾਈਕਲ ਦੀ ਇਲਾਜ ਦੌਰਾਨ ਮੌਤ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਗੁਰੂਹਰਸਹਾਏ ਪੁਲਿਸ ਨੇ ਕਾਰ ਚਾਲਕ ਖਿਲਾਫ 106, 124 (4) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸੰਦੀਪ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਬਸਤੀ ਵੱਲੂ ਸਿੰਘ (ਦਾਖਲੀ ਬਹਾਦਰ ਕੇ) ਨੇ ਦੱਸਿਆ ਕਿ ਉਸ ਦਾ ਪਿਤਾ ਪੂਰਨ ਸਿੰਘ (52 ਸਾਲ) ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਬਹਾਦਰ ਕੇ ਤੋਂ ਆਪਣੇ ਘਰ ਜਾ ਰਿਹਾ ਸੀ ਤਾਂ ਦੋਸ਼ੀ ਸੋਨੂੰ ਪੁੱਤਰ ਸੋਹਣ ਲਾਲ ਵਾਸੀ ਪਿੰਡ ਬਹਾਦਰ ਕੇ ਨੇ ਸਾਹਮਣੇ ਤੋਂ ਕਾਰ ਆਈ ਟਵੰਟੀ ਤੇਜ਼ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਸ ਦੇ ਪਿਤਾ ਦੇ ਮੋਟਰਸਾਈਕਲ ਵਿਚ ਮਾਰੀ। ਇਸ ਹਾਦਸੇ ਵਿਚ ਉਸ ਦੇ ਪਿਤਾ ਦੇ ਸੱਟਾਂ ਲੱਗ ਗਈਆਂ ਤੇ ਜਿਸ ਦੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਲਿਜਾਂਦੇ ਸਮੇਂ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਤਰਲੋਕ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button