
ਬਠਿੰਡਾ, 24 ਦਸੰਬਰ : ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਗੱਡੀ ਦੀ ਟੱਕਰ ਨਾਲ ਇੱਕ ਵਿਅਕਤੀ ਦੀ ਮੌਤ ਹੋਣ ਦੇ ਮਾਮਲੇ ਵਿੱਚ ਗੱਡੀ ਦੇ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਪੱਕਾ ਧੋਬੀਆਣਾ ਵਾਸੀ ਆਪਸਰੀ ਖਾਤੂਨ ਨੇ ਦੱਸਿਆ ਕਿ ਉਸ ਦੇ ਪਤੀ ਮੁਹੰਮਦ ਜਮਸ਼ੇਦ ਨੂੰ ਇੱਕ ਗੱਡੀ ਨੇ ਦਾਦੀ-ਪੋਤੀ ਪਾਰਕ ਦੇ ਨੇੜੇ ਟੱਕਰ ਮਾਰ ਦਿੱਤੀ ਸੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ। ਪੀੜਤਾ ਨੇ ਦੱਸਿਆ ਕਿ ਉਸ ਦੇ ਪਤੀ ਦਾ ਇਲਾਜ ਚੱਲ ਰਿਹਾ ਸੀ, ਪਰ ਇਲਾਜ ਦੌਰਾਨ 22 ਦਸੰਬਰ ਨੂੰ ਉਨ੍ਹਾਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਥਾਣਾ ਸਿਵਲ ਲਾਈਨ ਦੇ ਸਹਾਇਕ ਥਾਣਾ ਮੁਖੀ ਸੁਖਮੰਦਰ ਸਿੰਘ ਨੇ ਦੱਸਿਆ ਕਿ ਗੱਡੀ ਦੇ ਅਣਪਛਾਤੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਮੁਲਜ਼ਮ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।



