Punjab

ਕਾਰ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ, ਸਹੁਰਾ ਤੇ ਜਵਾਈ ਦੀ ਮੌਤ

ਮਾਨਸਾ, 13 ਫਰਵਰੀ- ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ‘ਚ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ। ਇਸ ਦੌਰਾਨ 2 ਜਣਿਆਂ ਦੀ ਮੌਤ ਹੋ ਗਈ। ਇਸ ਮਾਮਲੇ ’ਚ ਪੀਖੀ ਪੁਲਿਸ ਨੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਵੇਰਵੇ ਅਨੁਸਾਰ ਦੋਹਾਂ ਮ੍ਰਿਤਕਾਂ ਦੀ ਪਛਾਣ ਸੁਖਦੇਵ ਖ਼ਾਨ 58 ਅਤੇ ਫ਼ਰਮਾਨ ਖ਼ਾਨ 35 ਵਾਸੀ ਭੀਖੀ ਵੱਜੋਂ ਹੋਈ ਹੈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੋਵੇਂ ਆਪਸ ’ਚ ਸਹੁਰਾ, ਜਵਾਈ ਲੱਗਦੇ ਸਨ। ਦੋਵੇਂ ਮੋਟਰਸਾਈਕਲ ’ਤੇ ਕੰਮ ਤੋਂ ਘਰ ਨੂੰ ਪਰਤ ਰਹੇ ਸਨ ਕਿ ਅਚਾਨਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਦੌਰਾਨ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਫ਼ਿਲਹਾਲ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਮਾਨਸਾ ਭੇਜ ਦਿੱਤਾ ਹੈ। ਪੁਲਿਸ ਵੱਲੋਂ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

Related Articles

Leave a Reply

Your email address will not be published. Required fields are marked *

Back to top button