Punjab

ਕਾਲੀਏ ਵਾਲਾ ਵਿਖੇ ਬੱਚਿਆਂ ਨੂੰ ਹੱਥ ਸਾਫ਼ ਸੁਥਰੇ ਰੱਖਣ ਦੀ ਵਿਸ਼ੇਸ਼ ਮੁਹਿੰਮ ਦਾ ਆਗਾਜ਼

ਫ਼ਿਰੋਜ਼ਪੁਰ, 22 ਮਾਰਚ (ਬਾਲ ਕਿਸ਼ਨ)–  ਭਾਰਤ ਸਕਾਊਟ ਐਂਡ ਗਾਈਡਜ਼ ਪੰਜਾਬ ਦੀ ਇਕਾਈ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਾਲੀਏ ਵਾਲਾ ਬਲਾਕ ਘੱਲ ਖ਼ੁਰਦ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਹੱਥਾਂ ਦੀ ਸਾਂਭ-ਸੰਭਾਲ ਲਈ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੱਬ ਮਾਸਟਰ ਜਸਵਿੰਦਰ ਪਾਲ ਸਿੰਘ ਵੱਲੋਂ ਦੱਸਿਆ ਗਿਆ ਕਿ ਛੋਟਿਆਂ ਬੱਚਿਆਂ ਨੂੰ ਸਿਹਤਮੰਦ ਰੱਖਣ ਲਈ ਉਨ੍ਹਾਂ ਵਿੱਚ ਹੱਥ ਧੋਣ ਲਈ ਦੀ ਆਦਤ ਬਚਪਨ ਵਿੱਚ ਬਨਾਉਣ ਅਤੇ ਭਵਿੱਖ ਵਿੱਚ ਸਿਹਤਮੰਦ ਰਹਿਣ ਲਈ ਨੈਸ਼ਨਲ ਹੈੱਡਕੁਆਰਟਰ ਭਾਰਤ ਸਕਾਊਟ ਐਂਡ ਗਾਈਡਜ਼ ਪ੍ਰੋਜੈਕਟ ਕੋਆਰਡੀਨੇਟਰ ਅਨੂਪ ਸਰਕਾਰ, ਭਾਰਤ ਸਕਾਊਟ ਐਂਡ ਗਾਈਡਜ਼ ਪੰਜਾਬ ਦੇ ਸਟੇਟ ਆਰਗੇਨਾਈਜ਼ਿੰਗ ਕਮਿਸ਼ਨਰ ਓਂਕਾਰ ਸਿੰਘ, ਪੰਜਾਬ ਦੇ ਪ੍ਰੋਜੈਕਟ ਇੰਚਾਰਜ਼ ਵੈਭਵ ਸਾਰੰਗ ਦੇ ਦਿਸ਼ਾ ਨਿਰਦੇਸ਼ਾਂ ਹੇਠਾਂ ਛੋਟਿਆਂ ਬੱਚਿਆਂ ਵਿੱਚ ਹੱਥ ਧੋਣ ਦੀ ਆਦਤ ਵਿਕਸਿਤ ਕਰਨ ਦਾ ਪ੍ਰੋਗਰਾਮ ਸਾਰੇ ਭਾਰਤ ਵਿੱਚ ਚੱਲ ਰਿਹਾ ਹੈ। ਇਸ ਤਹਿਤ ਸਕੂਲ ਮੁਖੀ ਪਰਮਜੀਤ ਕੌਰ, ਕੰਚਨ ਬਾਲਾ, ਸੁਖਮੰਦਰ ਸਿੰਘ, ਕੱਬ ਮਾਸਟਰ ਜਸਵਿੰਦਰ ਪਾਲ ਸਿੰਘ ਵੱਲੋਂ ਆਨਲਾਈਨ ਵੀਡੀਓ ਦਿਖਾ ਕੇ ਅਤੇ ਛੋਟੀਆਂਛੋਟੀਆਂ ਗਤੀਵਿਧੀਆਂ ਰਾਹੀਂ ਬੱਚਿਆਂ ਨੂੰ ਹੱਥ ਧੋਣ, ਹੱਥ ਸਾਫ਼ ਸੁਥਰੇ ਰੱਖਣ ਅਤੇ ਨਿਰੋਗ ਰਹਿਣ ਨਾਲ ਬਿਮਾਰੀਆਂ ਨੂੰ ਦੂਰ ਭਜਾਉਣ ਲਈ ਟਰੇਂਡ ਕੀਤਾ ਗਿਆ।

Related Articles

Leave a Reply

Your email address will not be published. Required fields are marked *

Back to top button