Punjab

ਕਾਲ ਬਣ ਕੇ ਆਈ ਕਾਰ, ਬੁਲਟ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ

ਬਾਲ ਕਿਸ਼ਨ

ਫਿਰੋਜ਼ਪੁਰ, 11 ਦਸੰਬਰ : ਥਾਣਾ ਘੱਲ ਖੁਰਦ ਦੇ ਅਧੀਨ ਆਉਂਦੇ ਪਿੰਡ ਖਵਾਜਾ ਖੜਕ ਵਿਖੇ ਕਾਰ ਅਤੇ ਬੁਲਟ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਘੱਲਖੁਰਦ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖਿਲਾਫ 106, 281, 324 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਰਣਜੀਤ ਕੌਰ ਪਤਨੀ ਹਰਨੇਕ ਸਿੰਘ ਵਾਸੀ ਖਵਾਜਾ ਖੜਕ ਨੇ ਦੱਸਿਆ ਕਿ ਅਣਪਛਾਤੇ ਕਾਰ ਚਾਲਕ ਵੱਲੋਂ ਹਰਮੀਤ ਸਿੰਘ ਦੇ ਬੁਲਟ ਮੋਟਰਸਾਈਕਲ ਵਿਚ ਤੇਜ਼ ਰਫਤਾਰ ਅਤੇ ਲਾਪ੍ਰਵਾਹੀ ਨਾਲ ਕਾਰ ਮਾਰਨ ਨਾਲ ਹਰਮੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

Related Articles

Leave a Reply

Your email address will not be published. Required fields are marked *

Back to top button