
ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, , 31 ਜੁਲਾਈ : ਪੁਲਿਸ ਵੱਲੋਂ ਕਿਸਾਨਾਂ ਅਤੇ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਕਾਂਗਰਸ ਦੇ ਵਿਧਾਇਕ ਪ੍ਰਗਟ ਸਿੰਘ ਨੇ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਪ੍ਰਗਟ ਸਿੰਘ ਨੇ ਆਪਣੇ ਐਕਸ ਅਕਾਊਂਟ ‘ਤੇ ਸ਼ੇਅਰ ਕਰਦਿਆਂ ਕਿਹਾ ਕਿ ਸ਼ਹੀਦਾਂ ਦੀ ਧਰਤੀ ‘ਤੇ ਪੈਰ ਰੱਖਣ ਤੋਂ ਪਹਿਲਾਂ ਹੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਨੌਜਵਾਨਾਂ ਅਤੇ ਕਿਸਾਨਾਂ ਨੂੰ ਨਜ਼ਰਬੰਦ ਕਰਨ ਦੇ ਤਾਨਾਸ਼ਾਹੀ ਹੁਕਮ ਜ਼ਾਰੀ ਕਰ ਦਿੱਤੇ। ਕੇਜਰੀਵਾਲ ਨੂੰ ਪਹਿਲਾਂ ਪੰਜਾਬ ਦਾ ਇਤਿਹਾਸ ਚੰਗੀ ਤਰ੍ਹਾਂ ਪੜ੍ਹ ਲੈਣਾ ਚਾਹੀਦਾ!



