Punjab

ਕਿਸਾਨਾਂ ਨੇ ਪ੍ਰਸ਼ਾਸਨ ‘ਤੇ ਜਬਰੀ ਫ਼ਸਲ ਵਾਹਣ ਦੇ ਲਾਏ ਦੋਸ਼, ਖੇਤਾਂ ‘ਚ ਲਗਾਇਆ ਗਿਆ ਧਰਨਾਂ

ਸ੍ਰੀ ਹਰਗੋਬਿੰਦਪੁਰ ਸਾਹਿਬ, 17 ਜੂਨ ਭਾਰਤ ਮਾਲਾ ਪ੍ਰੋਜੈਕਟ ਨੂੰ ਲੈ ਕੇ ਅੱਜ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਝੋਨੇ ਦੀ ਫ਼ਸਲ ਨੂੰ ਵਾਹਣ ਦੇ ਮਾਮਲੇ ਨੂੰ ਲੈ ਕੇ ਕਿਸਾਨਾਂ ਵੱਲੋਂ ਚੀਮਾਂ ਖੁੱਡੀ ਵਿੱਚ ਪ੍ਰਸ਼ਾਸਨ ਖਿਲਾਫ਼ ਧਰਨਾ ਲਗਾਇਆ ਗਿਆ ਹੈ। ਇਸ ਮੌਕੇ ਸੂਬਾ ਆਗੂ ਹਰਵਿੰਦਰ ਸਿੰਘ ਮਸਾਣੀਆਂ, ਗੁਰਪ੍ਰੀਤ ਸਿੰਘ ਖ਼ਾਨਪੁਰ ਆਗੂ, ਹਰਭਜਨ ਸਿੰਘ ਵੈਰੋਨੰਗਲ ਆਗੂ, ਸੂਬੇਦਾਰ ਰਛਪਾਲ ਸਿੰਘ ਵੱਲੋਂ ਮੌਕੇ ‘ਤੇ ਪਹੁੰਚ ਕੇ ਧਰਨੇ ਦੀ ਅਗਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਆਗੂਆਂ ਵੱਲੋਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਕਿਸਾਨਾਂ ਨੂੰ ਪਹਿਲਾਂ ਬਣਦਾ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਉਸ ਤੋਂ ਬਾਅਦ ਕਿਸਾਨਾਂ ਦੀ ਜ਼ਮੀਨ ਨੂੰ ਅਕਵਾਇਰ ਕੀਤੀ ਜਾਵੇ। ਇਸ ਮੌਕੇ ਭਾਰੀ ਗਿਣਤੀ ਵਿੱਚ ਕਿਸਾਨ ਆਗੂ ਅਤੇ ਕਿਸਾਨ ਬੀਬੀਆਂ ਵੱਲੋਂ ਪ੍ਰਸ਼ਾਸਨ ਖ਼ਿਲਾਫ਼ ਖੇਤਾਂ ਵਿਚ ਧਰਨਾਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

Related Articles

Leave a Reply

Your email address will not be published. Required fields are marked *

Back to top button