Punjab

ਕਿਸਾਨਾਂ ਲਈ ਵੱਡੀ ਖੁਸ਼ਖਬਰੀ : CM ਮਾਨ ਵੱਲੋਂ ਗੰਨੇ ਦੇ ਭਾਅ ‘ਚ 15 ਰੁਪਏ ਵਾਧੇ ਦਾ ਐਲਾਨ

ਦੀਨਾਨਗਰ, 26 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਗੰਨਾ ਕਾਸ਼ਤਕਾਰ ਕਿਸਾਨਾਂ ਨੂੰ ਇਸ ਵਾਰ ਗੰਨੇ ਦਾ ਭਾਅ ਪਿਛਲੇ ਸਾਲ ਨਾਲੋਂ 15 ਰੁਪਏ ਵਧਾ ਕੇ 416 ਰੁਪਏ ਪ੍ਰਤੀ ਕੁਇੰਟਲ ਦੇਣ ਦਾ ਐਲਾਨ ਕੀਤਾ ਹੈ। ਉਹ ਅੱਜ ਖੰਡ ਮਿੱਲ ਪਨਿਆੜ ਵਿਖੇ ਪੰਜਾਬ ਸਰਕਾਰ ਵੱਲੋਂ 402 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ 5000 ਟੀਡੀਸੀ ਦੀ ਸਮਰੱਥਾ ਵਾਲੀ ਨਵੀਂ ਖੰਡ ਮਿੱਲ ਅਤੇ ਕੋ ਜਨਰੇਸ਼ਨ ਪਲਾਂਟ ਦਾ ਉਦਘਾਟਨ ਕਰਨ ਲਈ ਪੁੱਜੇ ਹੋਏ ਸਨ। ਜਿੱਥੇ ਉਨ੍ਹਾਂ ਨੇ ਪੰਜਾਬ ਦੇ ਗੰਨਾ ਕਾਸ਼ਤਕਾਰ ਕਿਸਾਨਾਂ ਲਈ ਗੰਨੇ ਦੇ ਭਾਅ 416 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਪਣੇ ਕਿਸਾਨਾਂ ਨੂੰ ਦੇਸ਼ ਅੰਦਰ ਸਭ ਤੋਂ ਜਿਆਦਾ ਗੰਨੇ ਦਾ ਭਾਅ ਦੇ ਰਹੀ ਹੈ।

Related Articles

Leave a Reply

Your email address will not be published. Required fields are marked *

Back to top button