
ਅੰਮ੍ਰਿਤਸਰ, 5 ਮਾਰਚ- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੁੱਖ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਕਿਸਾਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਖ਼ਿਲਾਫ਼ ਗੋਲਡਨ ਗੇਟ ਅੱਗੇ ਕਿਸਾਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਪੰਧੇਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਅੜੀਅਲ ਰਵੱਈਆ ਅਪਣਾਉਂਦੇ ਹੋਏ ਕਿਸਾਨਾਂ ਨੂੰ ਚੰਡੀਗੜ੍ਹ ‘ਚ ਆਪਣੀਆਂ ਮੰਗਾਂ ਦੇ ਹੱਕ ‘ਚ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ। ਮਾਨ ਸਰਕਾਰ ਨੇ ਵੀ ਕਿਸਾਨਾਂ ‘ਤੇ ਅੱਤਿਆਚਾਰ ਕੀਤੇ ਹਨ। ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਵੀ ਫੂਕਿਆ।



