National

ਕਿਸਾਨ ਆਗੂ ਨੂੰ ਏਅਰ ਐਂਬੂਲੈਂਸ ਰਾਹੀ ਬੰਗਲੌਰ ਕੀਤਾ ਸ਼ਿਫਟ, ਐਕਸੀਡੈਂਟ ਕਾਰਨ ਰਾਜਿੰਦਰਾ ਹਸਪਤਾਲ ’ਚ ਜ਼ੇਰੇ ਇਲਾਜ ਸੀ ਸ਼ਾਂਤਾ ਕੁਮਾਰ

ਪਟਿਆਲਾ, 17 ਫਰਵਰੀ- ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਜ਼ੇਰੇ ਇਲਾਜ ਕਰਨਾਟਕਾ ਦੇ ਰਹਿਣ ਵਾਲੇ ਕਿਸਾਨ ਆਗੂ ਕੁਰਬੁਰੂਸ਼ਾਂਤਾ ਕੁਮਾਰ ਨੂੰ ਏਅਰ ਐਂਬੂਲੈਂਸ ਰਾਹੀਂ ਬੰਗਲੌਰ ਭੇਜਿਆ ਗਿਆ ਹੈ, ਜਿੱਥੇ ਬੰਗਲੌਰ ਦੇ ਹਸਪਤਾਲ ’ਚ ਉਨ੍ਹਾਂ ਦਾ ਇਲਾਜ ਚੱਲੇਗਾ। ਉਨ੍ਹਾਂ ਨੂੰ ਭਾਸ਼ਾ ਦੀ ਦਿੱਕਤ ਕਾਰਨ ਸ਼ਿਫਟ ਕੀਤਾ ਗਿਆ ਹੈ, ਜਿਨ੍ਹਾਂ ਨੂੰ ਕਰਨਾਟਕਾ ਤੋਂ ਆਈ ਸਰਕਾਰੀ ਡਾਕਟਰਾਂ ਦੀ ਟੀਮ ਦੀ ਨਿਗਰਾਨੀ ਹੇਠ ਲਿਜਾਇਆ ਗਿਆ ਹੈ। ਐਤਵਾਰ ਨੂੰ ਤਾਮਿਲਨਾਡੂ ਦੇ ਕਿਸਾਨ ਆਗੂ ਕੁਰਬੁਰੂਸ਼ਾਂਤਾ ਕੁਮਾਰ ਨੂੰ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਆਗੂਆਂ ਵੱਲੋਂ ਤੜਕੇ ਸਰਕਾਰੀ ਰਾਜਿੰਦਰਾ ਹਸਪਤਾਲ ’ਚੋਂ ਐਂਬੂਲੈਂਸ ਰਾਹੀਂ ਚੰਡੀਗੜ੍ਹ ਏਅਰ ਪੋਰਟ ’ਤੇ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਏਅਰ ਐਂਬੂਲੈਂਸ ਰਾਹੀਂ ਬੰਗਲੌਰ ਲਈ ਰਵਾਨਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਅਭੀਮੰਨਿਊ ਕੋਹਾੜ ਅਤੇ ਕਾਕਾ ਸਿੰਘ ਕੋਟੜਾ ਨੇ ਦੱਸਿਆ ਕਿ 14 ਫਰਵਰੀ ਨੂੰ ਚੰਡੀਗੜ੍ਹ ਵਿਚ ਕੇਂਦਰ ਸਰਕਾਰ ਨਾਲ ਹੋਈ ਮੀਟਿੰਗ ਵਿੱਚ ਸ਼ਾਮਲ ਹੋਣ ਜਾਂਦੇ ਹੋਏ ਜਗਜੀਤ ਸਿੰਘ ਡੱਲੇਵਾਲ ਦੇ ਕਾਫਲੇ ’ਚ ਸ਼ਾਮਲ ਕਿਸਾਨਾਂ ਦੀਆਂ ਦੋ ਕਾਰਾਂ ਦੇ ਆਪਸ ਵਿੱਚ ਟਕਰਾਉਣ ਦੌਰਾਨ ਜ਼ਖਮੀ ਹੋਏ ਦੋ ਕਿਸਾਨ ਨੇਤਾਵਾਂ ਵਿੱਚੋਂ ਕੁਰਬੁਰੂਸ਼ਾਂਤਾ ਕੁਮਾਰ ਕਰਨਾਟਕਾ ਦਾ ਰਹਿਣ ਵਾਲਾ ਸੀ, ਜਿਸ ਦਾ ਇਥੇ ਰਾਜਿੰਦਰਾ ਹਸਪਤਾਲ ’ਚ ਇਲਾਜ ਚੱਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਕਿਸਾਨ ਆਗੂ ਦੀ ਭਾਸ਼ਾ ਦੀ ਦਿੱਕਤ ਕਾਰਨ ਉਸ ਨੂੰ ਏਅਰ ਐਂਬੂਲੈਂਸ ਰਾਹੀਂ ਬੰਗਲੌਰ ਦੇ ਹਸਪਤਾਲ ਵਿੱਚ ਤਬਦੀਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰਨਾਟਕਾ ਸਰਕਾਰ ਨਾਲ ਤਾਲਮੇਲ ਕਰਕੇ ਸ਼ਾਂਤਾ ਕੁਮਾਰ ਨੂੰ ਸ਼ਿਫਟ ਕੀਤਾ ਗਿਆ ਹੈ, ਜਿਸ ਨੂੰ ਲੈਣ ਲਈ ਕਰਨਾਟਕਾ ਦੇ ਡਾਕਟਰਾਂ ਦੀ ਟੀਮ ਇੱਥੇ ਆਈ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਐੱਮਐੱਸ ਡਾ. ਗਰੀਸ ਸਾਹਨੀ ਨੇ ਆਖਿਆ ਕਿ ਕਿਸਾਨ ਆਗੂ ਦਾ ਸਫਲ ਇਲਾਜ ਚੱਲ ਰਿਹਾ ਸੀ ਅਤੇ ਕਿਸਾਨ ਦੀ ਮੰਗ ਉਨ੍ਹਾਂ ਦਾ ਸਟੇਟ ਕਰਨਾਟਕਾ ਹੋਣ ਕਾਰਨ ਉਸ ਨੂੰ ਸ਼ਿਫਟ ਕੀਤਾ ਗਿਆ ਹੈ।

Related Articles

Leave a Reply

Your email address will not be published. Required fields are marked *

Back to top button