
ਫਿਰੋਜ਼ਪੁਰ 5 ਫਰਵਰੀ (ਬਾਲ ਕਿਸ਼ਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫਿਰੋਜ਼ਪੁਰ ਦੇ ਕੋਰ ਕਮੇਟੀ ਮੈਂਬਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਰਾਮ ਲਾਲ ਆਰਿਫ਼ ਕੇ ਵਿਖੇ ਹੋਈ। ਮੀਟਿੰਗ ਵਿੱਚ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਵੀ ਹਾਜ਼ਰ ਹੋਏ। ਮੀਟਿੰਗ ’ਚ ਜਾਣਕਾਰੀ ਦਿੰਦਿਆਂ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਦੱਸਿਆ ਕਿ ਆਗੂਆਂ ਨੇ ਸਰਬਸੰਮਤੀ ਨਾਲ ਜ਼ਿਲ੍ਹੇ ਦੇ ਸਿਵਲ ਪ੍ਰਸ਼ਾਸਨ ਤੇ ਪੁਲਿਸ ਨਾਲ ਪੈਡਿੰਗ ਪਏ ਮਸਲਿਆਂ ਨੂੰ ਪ੍ਰਸ਼ਾਸਨ ਨਾਲ਼ ਜਲਦੀ ਹੀ ਮੀਟਿੰਗ ਕਰਕੇ ਹੱਲ ਕਰਨ, ਆਪਸੀ ਤਾਲਮੇਲ ਵਿੱਚ ਰਹਿ ਰਹੀਆਂ ਘਾਟਾ ਕਮੀਆ ਨੂੰ ਦੂਰ ਕਰਕੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ, ਸ਼ੰਭੂ, ਖਨੌਰੀ ਤੇ ਰਤਨਪੁਰਾ ਬਾਰਡਰਾਂ ’ਤੇ ਚੱਲ ਰਹੇ ਕਿਸਾਨੀ ਮੰਗਾਂ ਦੇ ਸਾਲ ਪੂਰਾ ਹੋਣ ਤੇ ਜ਼ਿਲ੍ਹਾ ਫਿਰੋਜ਼ਪੁਰ ਵਿਚੋਂ ਵੱਧ ਤੋਂ ਵੱਧ ਕਿਸਾਨਾਂ ਮਜ਼ਦੂਰਾਂ ਤੇ ਆਮ ਲੋਕਾਂ ਨੂੰ ਪਹੁੰਚਣ ਦੀ ਅਪੀਲ ਕੀਤੀ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਕਾਰਪੋਰੇਟ ਪੱਖੀ ਦੱਸਦਿਆਂ ਕਿਸਾਨਾਂ ਮਜ਼ਦੂਰਾਂ ਦੀਆਂ ਕਿਸਾਨੀ ਮੰਗਾਂ ਤੁਰੰਤ ਹੱਲ ਕਰਨ ਦੀ ਜ਼ੋਰਦਾਰ ਅਪੀਲ ਕੀਤੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜੇਕਰ ਮਸਲਿਆਂ ਦਾ ਹੱਲ ਨਾਂਹ ਕੀਤਾ ਗਿਆ ਤਾਂ ਜਲਦੀ ਧਰਨੇ ਦੇ ਐਲਾਨ ਵੀ ਕੀਤਾ ਜਾਵੇਗਾ। ਇਸ ਮੌਕੇ ਧਰਮ ਸਿੰਘ ਸਿੱਧੂ, ਅਮਨਦੀਪ ਸਿੰਘ ਕੱਚਰਭੰਨ, ਰਣਜੀਤ ਸਿੰਘ ਖੱਚਰਵਾਲਾ, ਸੁਰਜੀਤ ਸਿੰਘ ਫੌਜ਼ੀ, ਹਰਫੂਲ ਸਿੰਘ ਦੂਲੇ ਵਾਲਾ ਆਗੂ ਹਾਜ਼ਰ ਸਨ।



