Punjab

ਕਿੱਲੇ ਵਾਲੇ ਚੌਕ ਹਾਦਸੇ ‘ਚ ਜ਼ਖ਼ਮੀ ਹੋਈ ਔਰਤ ਦੀ ਵੀ ਹੋਈ ਮੌਤ, ਪਤੀ ਦੀ ਮੌਕੇ ’ਤੇ ਹੀ ਹੋ ਗਈ ਸੀ ਮੌਤ

ਬਾਲ ਕਿਸ਼ਨ

ਫਿਰੋਜ਼ਪੁਰ, 30 ਜੁਲਾਈ : ਬੀਤੇ ਦਿਨੀਂ ਸਥਾਨਕ ਕਿੱਲੇ ਵਾਲੇ ਚੌਕ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਜ਼ਖ਼ਮੀ ਹੋਈ ਔਰਤ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ। ਹਾਦਸੇ ‘ਚ ਮਮਦੋਟ ਦੇ ਵਸਨੀਕ ਅਸ਼ੋਕ ਕੁਮਾਰ ਧਵਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ, ਜਿਸ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰ ਅਜੇ ਇਸ ਗਮ ਤੋਂ ਉੱਭਰਿਆ ਵੀ ਨਹੀਂ ਸੀ ਕਿ ਹੁਣ ਇਕ ਹੋਰ ਦੁਖਦ ਖ਼ਬਰ ਸਾਹਮਣੇ ਆਈ ਹੈ। ਹਾਦਸੇ ਦੌਰਾਨ ਗੰਭੀਰ ਰੂਪ ‘ਚ ਜ਼ਖਮੀ ਹੋਏ ਅਸ਼ੋਕ ਕੁਮਾਰ ਧਵਨ ਦੀ ਧਰਮ ਪਤਨੀ ਸੁਦੇਸ਼ ਰਾਣੀ, ਜੋ ਬਠਿੰਡਾ ਦੇ ਇਕ ਹਸਪਤਾਲ ‘ਚ ਜ਼ੇਰੇ ਇਲਾਜ ਸਨ, ਅੱਜ ਅਕਾਲ ਚਲਾਣਾ ਕਰ ਗਏ ਹਨ। ਸੁਦੇਸ਼ ਰਾਣੀ ਦੀ ਮੌਤ ਨਾਲ ਧਵਨ ਪਰਿਵਾਰ ’ਤੇ ਦੋਹਰਾ ਦੁੱਖ ਆਣ ਪਿਆ ਹੈ। ਇਸ ਖ਼ਬਰ ਨਾਲ ਮਮਦੋਟ ਅਤੇ ਆਸ-ਪਾਸ ਦੇ ਇਲਾਕੇ ਵਿਚ ਗਮ ਦਾ ਮਾਹੌਲ ਬਣ ਗਿਆ ਹੈ। ਪਰਿਵਾਰਕ ਸੂਤਰਾਂ ਅਨੁਸਾਰ ਸੁਦੇਸ਼ ਰਾਣੀ ਦਾ ਸਸਕਾਰ ਅੱਜ ਦੁਪਹਿਰ 2 ਵਜੇ ਕੀਤਾ ਜਾਵੇਗਾ। ਇਸ ਦੁੱਖ ਦੀ ਘੜੀ ‘ਚ ਸਮੂਹ ਸ਼ਹਿਰ ਅਤੇ ਇਲਾਕੇ ਦੇ ਲੋਕ ਧਵਨ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਹੇ ਹਨ।

Related Articles

Leave a Reply

Your email address will not be published. Required fields are marked *

Back to top button