Punjab

ਕੁਲਦੀਪ ਸਿੰਘ ਧਾਲੀਵਾਲ ਵਲੋਂ ਗੁਆਟੇਮਾਲਾ ਵਿਖੇ ਜਾਨ ਗਵਾਉਣ ਵਾਲੇ ਨੌਜਵਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ

ਰਮਦਾਸ, ਗੱਗੋਮਾਹਲ, ਅਜਨਾਲਾ, 9 ਫ਼ਰਵਰੀ– ਡੌਂਕੀ ਰਾਹੀਂ ਅਮਰੀਕਾ ਜਾ ਰਹੇ ਕਸਬਾ ਰਮਦਾਸ ਦੇ ਨੌਜਵਾਨ ਗੁਰਪ੍ਰੀਤ ਸਿੰਘ ਗੋਪੀ ਦੀ ਗੁਆਟੇਮਾਲਾ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਉਪਰੰਤ ਅੱਜ ਪੰਜਾਬ ਦੇ ਐਨ.ਆਰ.ਆਈ. ਮਾਮਲੇ ਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਗੁਰਪ੍ਰੀਤ ਗੋਪੀ ਦੇ ਘਰ ਪਹੁੰਚੇ ਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਵੰਡਾਉਂਦਿਆਂ ਵਿਸ਼ਵਾਸ ਦਿਵਾਇਆ ਕਿ ਇਸ ਦੁੱਖ ਦੀ ਘੜੀ ਵਿਚ ਪੰਜਾਬ ਸਰਕਾਰ ਉਨ੍ਹਾਂ ਨਾਲ ਹੈI ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਗੁਰਪ੍ਰੀਤ ਸਿੰਘ ਗੋਪੀ ਦੀ ਮ੍ਰਿਤਕ ਦੇਹ ਜਲਦ ਭਾਰਤ ਵਾਪਸ ਲਿਆਉਣ ਲਈ ਉਨ੍ਹਾਂ ਵਲੋਂ ਬੀਤੀ ਸ਼ਾਮ ਤੋਂ ਹੀ ਸਬੰਧਤ ਅੰਬੈਸੀ ਨਾਲ ਸੰਪਰਕ ਕੀਤਾ ਗਿਆ ਹੈI ਇਸ ਮੌਕੇਅਜੀਤ‘ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਜਾਣ ਦੀ ਬਜਾਏ ਕਾਨੂੰਨੀ ਤਰੀਕੇ ਅਨੁਸਾਰ ਹੀ ਵਿਦੇਸ਼ ਜਾਣI ਉਨ੍ਹਾਂ ਇਹ ਵੀ ਕਿਹਾ ਕਿ ਨੌਜਵਾਨਾਂ ਨੂੰ ਗਲਤ ਢੰਗ ਨਾਲ ਲੱਖਾਂ ਰੁਪਏ ਲੈ ਕੇ ਵਿਦੇਸ਼ ਭੇਜਣ ਵਾਲੇ ਏਜੰਟਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ

Related Articles

Leave a Reply

Your email address will not be published. Required fields are marked *

Back to top button