Punjab

ਕੁੱਟਮਾਰ ਤੇ ਤੋੜਭੰਨ ਦੇ ਮਾਮਲੇ ’ਚ ਚਾਰ ਵਿਅਕਤੀ ਕਾਬੂ

ਡੇਰਾਬੱਸੀ, 13 ਮਈ- ਇਥੋਂ ਦੇ ਨਜ਼ਦੀਕੀ ਪਿੰਡ ਡੇਰਾ ਜਗਾਧਰੀ ਵਿਖੇ ਬੀਤੇ ਕੱਲ੍ਹ ਦਰਜਨ ਵਿਅਕਤੀਆਂ ਵੱਲੋਂ ਇਕ ਘਰ ਵਿੱਚ ਦਾਖ਼ਲ ਹੋਕੇ ਕੁੱਟਮਾਰ ਅਤੇ ਤੋੜ-ਭੰਨ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਸੀ। ਇਸ ਮਾਮਲੇ ਵਿਚ ਕਾਰਵਾਈ ਕਰਦਿਆਂ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ ਅਤੇ ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਦੇਰ ਰਾਤ ਕੁਲਦੀਪ ਸਿੰਘ ਪੁੱਤਰ ਪਾਲ ਸਿੰਘ ਵਾਸੀ ਪਿੰਡ ਡੇਰਾ ਜਗਾਧਰੀ ਦੀ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ ਪਿੰਡ ਦੇ ਹੀ ਦਰਜਨ ਦੇ ਕਰੀਬ ਵਿਅਕਤੀਆਂ ਵੱਲੋਂ ਹਮਲਾ ਕਰਕੇ ਕੁੱਟਮਾਰ ਕੀਤੀ ਗਈ ਸੀ ਅਤੇ ਉਸ ਦੇ ਘਰ ਸਮੇਤ ਉਸਦੇ ਥ੍ਰੀ ਵ੍ਹੀਲਰ ਦੀ ਵੀ ਤੋੜ-ਭੰਨ ਕਰ ਦਿੱਤੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਕੁਲਦੀਪ ਸਿੰਘ ਦੇ ਬਿਆਨ ’ਤੇ ਸੋਨੂੰ, ਗੁਰਦੀਪ ਸਿੰਘ ਗੋਪੀ, ਦਲਬੀਰ, ਧਰਮਾ, ਕਾਕਾ ਉਰਫ਼ ਘੋੜੂ ਅਤੇ ਪ੍ਰੀਤੀ ਪਤਨੀ ਸੋਨੂੰ, ਮੁਸਕਾਨ, ਕਾਲੇ ਸਮੇਤ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਥਾਣਾ ਮੁਖੀ ਡੇਰਾਬੱਸੀ ਸੁਮਿਤ ਮੋਰ ਨੇ ਦੱਸਿਆ ਕਿ ਏਐੱਸਆਈ ਪਰਮਜੀਤ ਸਿੰਘ ਅਗਵਾਈ ਵਿੱਚ ਉਨ੍ਹਾਂ ਪੁਲਿਸ ਟੀਮ ਦਾ ਗਠਨ ਕੀਤਾ ਅਤੇ ਇਸ ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਜਿਨ੍ਹਾਂ ਦੀ ਪਛਾਣ ਹਰਦੀਪ ਸਿੰਘ, ਗੁਰਪ੍ਰੀਤ ਸਿੰਘ, ਗੋਪੀ, ਦਲਬੀਰ ਸਿੰਘ, ਜਸਵੀਰ ਸਿੰਘ ਦੇ ਰੂਪ ਵਿੱਚ ਹੋਈ ਹੈ। ਜਿਨ੍ਹਾਂ ਨੂੰ ਡੇਰਾਬੱਸੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਥੋਂ ਅਦਾਲਤ ਨੇ ਉਕਤ ਮੁਲਜ਼ਮਾਂ ਨੂੰ ਇਕ ਦਿਨ ਲਈ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਥਾਣਾ ਮੁੱਖੀ ਡੇਰਾਬੱਸੀ ਸੁਮਿਤ ਮੋਰ ਨੇ ਦੱਸਿਆ ਕਿ ਬਾਕੀ ਮੁਲਜ਼ਮਾਂ ਦੀ ਵੀ ਭਾਲ ਕੀਤੀ ਜਾ ਰਹੀ ਹੈ। ਜਿਨ੍ਹਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।

Related Articles

Leave a Reply

Your email address will not be published. Required fields are marked *

Back to top button