Punjab

ਕੁੱਟਮਾਰ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਬਠਿੰਡਾ, 5 ਜੁਲਾਈ :  ਕੁੱਟਮਾਰ ਦੇ ਦੋ ਵੱਖ-ਵੱਖ ਮਾਮਲਿਆਂ ਵਿਚ ਪੁਲਿਸ ਨੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਦਰ ਬਠਿੰਡਾ ਦੀ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਰਾਜਵੀਰ ਕੌਰ ਵਾਸੀ ਸਰਦਾਰਗੜ੍ਹ ਨੇ ਦੱਸਿਆ ਕਿ ਕ੍ਰਿਸ਼ਨ ਸਿੰਘ ਨੇ ਉਸ ਦੀ ਕੁੱਟਮਾਰ ਕੀਤੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਈ। ਪੀੜਤਾ ਨੇ ਦੱਸਿਆ ਕਿ ਉਸ ਉੱਪਰ ਹਮਲਾ ਪੁਰਾਣੀ ਰੰਜਿਸ਼ ਦੇ ਚਲਦਿਆਂ ਕੀਤਾ ਗਿਆ ਹੈ। ਥਾਣਾ ਸਦਰ ਬਠਿੰਡਾ ਦੇ ਸਹਾਇਕ ਥਾਣੇਦਾਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਪਰ ਅਜੇ ਤਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ। ਇਸੇ ਤਰ੍ਹਾਂ ਥਾਣਾ ਰਾਮਾਂ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਜਗਸੀਰ ਸਿੰਘ ਵਾਸੀ ਪਿੰਡ ਬੰਗੀ ਦੀਪਾ ਸਿੰਘ ਨੇ ਦੱਸਿਆ ਕਿ ਗਲੀ ਪੁੱਟਣ ਸਬੰਧੀ ਝਗੜੇ ਨੂੰ ਲੈ ਕੇ ਸੁੰਦਰ ਸਿੰਘ ਅਤੇ ਮੰਗਾ ਸਿੰਘ ਨੇ ਉਸਦੀ ਕੁੱਟਮਾਰ ਕੀਤੀ, ਜਿਸ ਕਾਰਨ ਨੂੰ ਉਹ ਜ਼ਖ਼ਮੀ ਹੋ ਗਿਆ। ਥਾਣਾ ਰਾਮਾਂ ਦੇ ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਦੋਵਾਂ ਮੁਲਜਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਪਰ ਅਜੇ ਤਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ।

Related Articles

Leave a Reply

Your email address will not be published. Required fields are marked *

Back to top button