Punjab

ਕੁੱਲ ਹਿੰਦ ਕਿਸਾਨ ਸਭਾ ਦੀ ਸੂਬਾ ਕਾਨਫਰੰਸ ਵਿਚ ਵੱਡੀ ਸ਼ਮੂਲੀਅਤ ਕਰਨ ਦੀ ਕੀਤੀ ਅਪੀਲ

ਭਿਖੀਵਿੰਡ, 19 ਮਾਰਚ-ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੀ ਸੂਬਾ ਕਾਨਫਰੰਸ ਜੋ ਕਿ 20 ਅਤੇ 21 ਮਾਰਚ ਨੂੰ ਤਰਨਤਾਰਨ ਵਿਖੇ ਹੋਵੇਗੀ। ਇਸ ਸਬੰਧੀ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰ ਕੇ ਵੱਧ ਤੋਂ ਵੱਧ ਸਾਥੀਆਂ ਨੂੰ ਸੱਦਾ ਦਿੱਤਾ ਜਾ ਰਿਹਾ ਹੈ। ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਤਰਨਤਾਰਨ ਦੇ ਪ੍ਰਧਾਨ ਪੂਰਨ ਸਿੰਘ ਮਾੜੀ ਮੇਘਾ ਅਤੇ ਸੀਨੀਅਰ ਮੀਤ ਪ੍ਰਧਾਨ ਕੁਲਬੀਰ ਸਿੰਘ ਕਸੇਲ ਵੱਲੋਂ ਮੀਟਿੰਗਾ ਕਰ ਕੇ ਕਾਨਫਰੰਸ ਵਿਚ ਸ਼ਮੂਲੀਅਤ ਕਰਨ ਲਈ ਵਿਸ਼ੇਸ਼ ਤੌਰ ’ਤੇ ਪਿੰਡ ਰਾਜੋਕੇ, ਮੱਦਰ ਚੱਕ ਬਾਹਬਾ, ਮਾੜੀਮੇਘਾ, ਨਾਰਲੀ ਆਦਿ ਪਿੰਡਾਂ ਦੇ ਕਿਸਾਨ ਭਰਾਵਾਂ ਨੂੰ ਇਸ ਸਮਾਗਮ ਵਿਚ ਸ਼ਾਮਲ ਹੋਣ ਲਈ ਅਪੀਲ ਕੀਤੀ ਗਈ। ਇਸ ਮੌਕੇ ਵਿਸ਼ਾਲਦੀਪ ਵਲਟੋਹਾ, ਗੁਰਬਾਜ ਸਿੰਘ ਰਾਜੋਕੇ, ਹਰਿੰਦਰ ਸਿੰਘ ਰਾਜੋਕੇ, ਪ੍ਰਗਟ ਸਿੰਘ ਮਾੜੀ ਮੇਘਾ ਅਤੇ ਰਛਪਾਲ ਸਿੰਘ ਨਾਰਲੀ ਆਦਿ ਆਗੂਆਂ ਵੱਲੋਂ ਸ਼ਮੂਲੀਅਤ ਕਰਨ ਲਈ ਸਾਥੀਆਂ ਨੂੰ ਪ੍ਰੇਰਿਤ ਕੀਤਾ ਗਿਆ।

Related Articles

Leave a Reply

Your email address will not be published. Required fields are marked *

Back to top button