
ਫ਼ਿਰੋਜ਼ਪੁਰ, 2 ਜਨਵਰੀ (ਜਸਵਿੰਦਰ ਸਿੰਘ ਸੰਧੂ)– ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਤਲਾਸ਼ੀ ਦੌਰਾਨ ਇਕ ਕੈਦੀ ਕੋਲੋਂ ਇਕ ਮੋਬਾਇਲ ਫੋਨ ਬਰਾਮਦ ਹੋਇਆ ਹੈ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਉਕਤ ਕੈਦੀ ਖਿਲਾਫ 52-ਏ ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸਰਵਨ ਸਿੰਘ ਨੇ ਦੱਸਿਆ ਕਿ ਇਕ ਪੱਤਰ ਨੰਬਰ 1858 ਰਾਹੀਂ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਉਹ ਮਿਤੀ 26 ਦਸੰਬਰ 2024 ਨੂੰ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਸਮੇਤ ਸਾਥੀ ਕਰਮਚਾਰੀਆਂ ਦੇ ਤਲਾਸ਼ੀ ਦੌਰਾਨ ਕੈਦੀ ਸ਼ਣਕਾ ਉਰਫ ਸੁਖਜਿੰਦਰ ਪਾਲ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਘਾਂਗਾ ਜ਼ਿਲ੍ਹਾ ਫਾਜ਼ਿਲਕਾ ਕੋਲੋਂ ਇਕ ਮੋਬਾਇਲ ਫੋਨ ਬਰਾਮਦ ਹੋਇਆ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



