
ਫਿਰੋਜ਼ਪੁਰ 2 ਮਾਰਚ (ਜਸਵਿੰਦਰ ਸਿੰਘ ਸੰਧੂ): ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਤਲਾਸ਼ੀ ਦੌਰਾਨ 13 ਮੋਬਾਇਲ ਫੋਨ, 187 ਪੂੜੀਆਂ ਜਰਦਾ ਅਤੇ 7 ਬੰਡਲ ਬੀੜੀਆਂ ਬਰਾਮਦ ਹੋਈਆਂ ਹਨ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ 52-ਏ, 42 ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸਰਵਨ ਸਿੰਘ ਨੇ ਦੱਸਿਆ ਕਿ ਪੱਤਰ ਨੰਬਰ 1092 ਰਾਹੀਂ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਮਿਤੀ 12 ਫਰਵਰੀ 2025 ਨੂੰ ਉਹ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਸਮੇਤ ਸਾਥੀ ਕਰਮਚਾਰੀਆਂ ਦੇ ਕੇਂਦਰੀ ਜੇਲ੍ਹ ਅੰਦਰ ਤਲਾਸ਼ੀ ਦੌਰਾਨ ਕੇਂਦਰੀ ਜੇਲ੍ਹ ਅੰਦਰ ਤੇ ਕੇਂਦਰੀ ਜੇਲ੍ਹ ਦੇ ਬਾਹਰੋਂ ਅਣਪਛਾਤੇ ਵਿਅਕਤੀਆਂ ਵੱਲੋਂ ਸੁੱਟੇ ਗਏ ਫੈਂਕੇ ਵਿਚੋਂ 8 ਕੀਪੈਡ ਮੋਬਾਇਲ ਫੋਨ, 5 ਟੱਚ ਸਕਰੀਨ ਮੋਬਾਇਲ ਫੋਨ, 187 ਪੂੜੀਆ ਜਰਦਾ ਅਤੇ 7 ਬੰਡਲ ਬੀੜੀਆਂ ਬਰਾਮਦ ਹੋਏ। ਪੁਲਿਸ ਨੇ ਦੱਸਿਆ ਕਿ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



