
ਫ਼ਿਰੋਜ਼ਪੁਰ, 2 ਜਨਵਰੀ (ਜਸਵਿੰਦਰ ਸਿੰਘ ਸੰਧੂ)– ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਤਲਾਸ਼ੀ ਦੌਰਾਨ 15 ਮੋਬਾਇਲ ਫੋਨ, 290 ਪੂੜੀਆਂ ਤੰਬਾਕੂ, 3 ਡੱਬੀਆਂ ਸਿਗਰਟਾਂ, 8 ਬੰਡਲ ਬੀੜੀਆਂ ਬਰਾਮਦ ਹੋਈਆਂ ਹਨ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ 7 ਹਵਾਲਾਤੀਆਂ ਅਤੇ ਅਣਪਛਾਤੇ ਵਿਅਕਤੀਆਂ ਖਿਲਾਫ 52-ਏ ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸਰਵਨ ਸਿੰਘ ਨੇ ਦੱਸਿਆ ਕਿ ਪੱਤਰ ਨੰਬਰ 10148 ਰਾਹੀਂ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਮਿਤੀ 21 ਦਸੰਬਰ 2024 ਕੇਂਦਰੀ ਜੇਲ੍ਹ ਫਿਰੋਜ਼ਪੁਰ ਅੰਦਰ ਕਿਸੇ ਅਣਪਛਾਤੇ ਵਿਅਕਤੀ ਨੇ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਬਾਹਰੋਂ ਥਰੋ ਕੀਤੀ ਗਈ। ਕੀਤੀ ਗਈ ਥਰੋ ਨੂੰ ਖੋਲ੍ਹ ਕੇ ਚੈੱਕ ਕਰਨ ਤੇ 2 ਮੋਬਾਇਲ ਫੋਨ, 290 ਪੂੜੀਆਂ ਤੰਬਾਕੂ, 3 ਡੱਬੀਆਂ ਸਿਗਰਟਾਂ, 8 ਬੰਡਲ ਬੜੀਆਂ ਬਰਾਮਦ ਹੋਈਆਂ। ਇਸੇ ਤਰ੍ਹਾਂ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੱਤਰ ਨੰਬਰ 10226 ਰਾਹੀਂ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਮਿਤੀ 23 ਦਸੰਬਰ 2024 ਨੂੰ ਉਹ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਸਮੇਤ ਸਾਥੀ ਕਰਮਚਾਰੀਆਂ ਦੇ ਤਲਾਸ਼ੀ ਦੌਰਾਨ ਦੋਸ਼ੀਅਨ ਹਵਾਲਾਤੀ ਕੁਲਵੰਤ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਬਹਿਕ ਖਾਸ ਥਾਣਾ ਸਦਰ ਫਾਜ਼ਿਲਕਾ, ਫਾਜ਼ਿਲਕਾ, ਹਵਾਲਾਤੀ ਲਵਜੀਤ ਸਿੰਘ ਪੁੱਤਰ ਭਜਨ ਸਿੰਘ ਵਾਸੀ ਹਾਮਦ ਵਾਲਾ ਉਤਾੜ, ਜ਼ਿਲ੍ਹਾ ਫਿਰੋਜ਼ਪੁਰ, ਹਵਾਲਾਤੀ ਸਾਹਿਲ ਪੁੱਤਰ ਮਲਕੀਤ ਸਿੰਘ ਵਾਸੀ ਮੱਲੂਵਾਲੀਏ ਵਾਲਾ, ਹਵਾਲਾਤੀ ਲਕਸ਼ਦੀਪ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਮਕਾਨ ਨੰਬਰ 750 ਮਖੂ ਗੇਟ, ਸਿਟੀ ਫਿਰੋਜ਼ਪੁਰ, ਹਵਾਲਾਤੀ ਸੰਜੀਵ ਪੁੱਤਰ ਸੱਤਾ ਸਿੰਘ ਵਾਸੀ ਜਲਾਲ ਵਾਲਾ, ਹਵਾਲਾਤੀ ਸੰਦੀਪ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਬਾਰੇ ਕੇ, ਹਵਾਲਾਤੀ ਲਵਪ੍ਰੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਦੇਹੜ ਥਾਣਾ ਕੋਟਲੀ ਸੂਰਤ ਮੱਲੀ, ਗੁਰਦਾਸਪੁਰ ਅਤੇ ਅਣਪਛਾਤੇ ਵਿਅਕਤੀਆਂ ਕੋਲੋਂ ਲਵਾਰਿਸ ਕੁੱਲ 13 ਮੋਬਾਇਲ ਫੋਨ ਬਰਾਮਦ ਹੋਏ। ਪੁਲਿਸ ਨੇ ਦੱਸਿਆ ਕਿ ਉਕਤ ਦੋਵਾਂ ਮਾਮਲਿਆਂ ਵਿਚ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



