
ਫ਼ਿਰੋਜ਼ਪੁਰ, 14 ਜਨਵਰੀ (ਬਾਲ ਕਿਸ਼ਨ)– ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਚ ਤਲਾਸ਼ੀ ਦੌਰਾਨ 2 ਮੋਬਾਇਲ ਫੋਨ ਬਰਾਮਦ ਹੋਏ ਹਨ। ਇਸ ਸਬੰਧ ਵਿਚ ਥਾਣਾ ਸਿਟੀ ਫ਼ਿਰੋਜ਼ਪੁਰ ਪੁਲਿਸ ਨੇ ਇਕ ਕੈਦੀ ਖ਼ਿਲਾਫ਼ 52-ਏ ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਆਈ ਸਰਵਨ ਸਿੰਘ ਨੇ ਦੱਸਿਆ ਕਿ ਇਕ ਪੱਤਰ ਰਾਹੀਂ ਸੁਖਜਿੰਦਰ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਨੇ ਦੱਸਿਆ ਕਿ ਉਹ ਪੰਜਾਬ ਪੁਲਿਸ ਗਾਰਦ ਸਮੇਤ ਜੇਲ੍ਹ ਗਾਰਦ ਨਾਲ ਮਿਲ ਕੇ ਸਾਂਝਾ ਸਰਚ ਆਪ੍ਰੇਸ਼ਨ ਕੀਤਾ ਗਿਆ, ਜਿਸ ਦੌਰਾਨ ਹਾਈ ਸਕਿਉਰਟੀ ਜ਼ੋਨ ਦੇ ਅਹਾਤਾ ਨੰਬਰ 1 ਦੀ ਚੱਕੀ ਨੰਬਰ 2 ਵਿਚ ਬੰਦ ਹਾਈ ਰਿਸਕ ਕੈਦੀ ਹਰਭੇਜ ਸਿੰਘ ਉਰਫ਼ ਗੁਰਭੇਜ ਸਿੰਘ ਉਰਫ ਭੇਜਾ ਪੁੱਤਰ ਸਵਿੰਦਰ ਸਿੰਘ ਉਰਫ ਸ਼ਿੰਦਾ ਵਾਸੀ ਵਾਰਡ ਨੰਬਰ 6 ਪਡੋਰਾ ਪੱਤੀ ਪਿੰਡ ਬਹਿਣੀਵਾਲ ਥਾਣਾ ਸੁਲਤਾਨਵਿੰਡ ਸ੍ਰੀ ਅੰਮ੍ਰਿਤਸਰ ਦੀ ਚੱਕੀ ਦੀ ਤਲਾਸ਼ੀ ਕੀਤੀ ਗਈ ਤਾਂ ਚੱਕ ਉਪਰ ਬਣੇ ਰੋਸ਼ਨਦਾਨ ’ਚੋਂ ਛੁਪਾ ਕੇ ਰੱਖੇ 2 ਟੱਚ ਸਕਰੀਨ ਮੋਬਾਇਲ ਫੋਨ ਮੌਜ਼ੂਦਾ ਸੰਤਰੀ ਵਾਰਡਰ ਰਾਜ ਕੁਮਾਰ ਨੇ ਬਰਾਮਦ ਕੀਤੇ। ਪੁਲਿਸ ਨੇ ਦੱਸਿਆ ਕਿ ਉਕਤ ਕੈਦੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।



