ਕੇਂਦਰੀ ਜੇਲ੍ਹ ’ਚੋਂ 40 ਮੋਬਾਇਲ ਫੋਨ ਅਤੇ 63 ਪੂੜੀਆਂ ਜਰਦਾ (ਤੰਬਾਕੂ) ਬਰਾਮਦ, ਮਾਮਲਾ ਦਰਜ
ਕੇਂਦਰੀ ਜੇਲ੍ਹ ’ਚੋਂ 40 ਮੋਬਾਇਲ ਫੋਨ ਅਤੇ 63 ਪੂੜੀਆਂ ਜਰਦਾ (ਤੰਬਾਕੂ) ਬਰਾਮਦ, ਮਾਮਲਾ ਦਰਜ

ਫ਼ਿਰੋਜ਼ਪੁਰ, 31 ਜਨਵਰੀ (ਬਾਲ ਕਿਸ਼ਨ)– ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥ ਮਿਲਣ ਦਾ ਸਿਲਸਿਲਾ ਲਗਤਾਰ ਜਾਰੀ ਹੈ। ਬੀਤੇ ਦਿਨ ਵੀ ਕੇਂਦਰੀ ਜੇਲ੍ਹ ਵਿਚ ਤਲਾਸ਼ੀ ਦੌਰਾਨ 40 ਮੋਬਾਇਲ ਫੋਨ ਅਤੇ 63 ਪੂੜੀਆਂ ਜਰਦਾ (ਤੰਬਾਕੂ) ਬਰਾਮਦ ਹੋਇਆ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ 52-ਏ ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸਰਵਨ ਸਿੰਘ ਨੇ ਦੱਸਿਆ ਕਿ ਪੱਤਰ ਨੰਬਰ 329 ਰਾਹੀਂ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਉਹ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਸਮੇਤ ਸਾਥੀ ਕਰਮਚਾਰੀਆਂ ਦੇ ਕੇਂਦਰੀ ਜੇਲ੍ਹ ਦੇ ਬਾਹਰੋਂ ਅਣਪਛਾਤੇ ਵਿਅਕਤੀਆਂ ਵੱਲੋਂ ਥਰੋ ਕਰਨ ’ਤੇ ਜੇਲ੍ਹ ਅੰਦਰ ਤਲਾਸ਼ੀ ਦੌਰਾਨ ਲਵਾਰਿਸ 40 ਮੋਬਾਇਲ ਫੋਨ ਅਤੇ 63 ਪੂੜੀਆਂ ਜਰਦਾ (ਤੰਬਾਕੂ) ਬਰਾਮਦ ਹੋਇਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਸਰਵਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।



