Punjab

ਕੇਂਦਰੀ ਜੇਲ੍ਹ ’ਚੋਂ 5 ਮੋਬਾਇਲ ਫੋਨ ਬਰਾਮਦ, ਮਾਮਲਾ ਦਰਜ

ਫ਼ਿਰੋਜ਼ਪੁਰ, 23 ਜਨਵਰੀ (ਬਾਲ ਕਿਸ਼ਨ)– ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਚ ਤਲਾਸ਼ੀ ਦੌਰਾਨ 5 ਮੋਬਾਇਲ ਫੋਲ ਬਰਾਮਦ ਹੋਏ ਹਨ। ਇਸ ਸਬੰਧ ਵਿਚ ਥਾਣਾ ਸਿਟੀ ਫ਼ਿਰੋਜ਼ਪੁਰ ਪੁਲਿਸ ਨੇ 2 ਹਵਾਲਾਤੀਆਂ, 1 ਕੈਦੀ ਅਤੇ ਅਣਪਛਾਤੇ ਵਿਅਕਤੀ ਖਿਲਾਫ 52-ਏ ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਰਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ਸਬ ਇੰਸਪੈਕਟਰ ਸਰਵਨ ਸਿੰਘ ਨੇ ਦੱਸਿਆ ਕਿ ਪੱਤਰ ਨੰਬਰ 473 ਰਾਹੀਂ ਜਰਨੈਲ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਮਿਤੀ 22 ਜਨਵਰੀ 2025 ਨੂੰ ਉਹ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਸਮੇਤ ਸਾਥੀ ਕਰਮਚਾਰੀਆਂ ਦੇ ਤਲਾਸ਼ੀ ਦੌਰਾਨ ਤੇ ਅਣਪਛਾਤੇ ਵਿਅਕਤੀਆਂ ਵੱਲੋਂ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਬਾਹਰੋਂ ਕੇਂਦਰੀ ਜੇਲ੍ਹ ਅੰਦਰ ਥਰੋ ਕੀਤੇ ਪੈਕੇਟ ਵਿਚੋਂ ਕੁੱਲ 5 ਮੋਬਾਇਲ ਫੋਨ ਬਰਾਮਦ ਹੋਏ। ਜਾਂਚਕਰਤਾ ਨੇ ਦੱਸਿਆ ਕਿ ਪੁਲਿਸ ਨੇ ਹਵਾਲਾਤੀ ਮਨੀਸ਼ ਕੁਮਾਰ ਪੁੱਤਰ ਦਰਸ਼ਨ ਲਾਲ ਵਾਸੀ ਨੇਡੇ ਰਾਜੂ ਭਗਤ ਮੰਦਿਰ ਗੁਰੂਹਰਸਹਾਏ, ਹਵਾਲਾਤੀ ਗੁਰਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪੈਡੀ ਬੇਟ ਥਾਣਾ ਢਿੱਲਵਾ ਜ਼ਿਲ੍ਹਾ ਕਪੂਰਥਲਾ, ਕੈਦੀ ਗੌਰਵ ਉਰਫ ਗੋਰਾ ਪੁੱਤਰ ਦੌਲਤ ਵਾਸੀ ਬਸਤੀ ਬੁੱਕਣ ਖਾਂ ਅਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button