Punjab

ਕੇਂਦਰੀ ਜੇਲ੍ਹ ‘ਚ ਬੰਦ ਹਵਾਲਾਤੀ ਦੀ ਸਿਹਤ ਵਿਗੜਨ ਉਪਰੰਤ ਹੋਈ ਮੌਤ

ਕਪੂਰਥਲਾ, 3 ਜਨਵਰੀ- ਕੇਂਦਰੀ ਜੇਲ੍ਹ ਵਿਚ ਇਕ ਹਵਾਲਾਤੀ ਦੀ ਸਿਹਤ ਖਰਾਬ ਹੋਣ ਕਾਰਨ ਉਸਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਡਿਊਟੀ ਡਾ. ਸਿਧਾਰਥ ਬਿੰਦਰਾ ਨੇ ਦੱਸਿਆ ਕਿ ਰਜਿੰਦਰ ਸਿੰਘ ਪੁੱਤਰ ਤਰਸੇਮ ਲਾਲ ਵਾਸੀ ਮੁਹੱਲਾ ਮਹਿਤਾਬਗੜ੍ਹ ਜੋ ਕਿ ਐਨ.ਡੀ.ਪੀ.ਐਸ. ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਸੀ, ਜਿਸ ਦੀ ਜੇਲ੍ਹ ਵਿਖੇ ਸਿਹਤ ਖ਼ਰਾਬ ਹੋ ਗਈ ਅਤੇ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਿਥੇ ਉਸਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਕਿਹਾ ਕਿ ਮ੍ਰਿਤਕ ਹਵਾਲਾਤੀ ਦੀ ਲਾਸ਼ ਨੂੰ ਮੁਰਦਾਘਰ ਵਿਖੇ ਰਖਵਾ ਦਿੱਤਾ ਗਿਆ ਹੈ। ਇਸ ਸੰਬੰਧੀ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।

Related Articles

Leave a Reply

Your email address will not be published. Required fields are marked *

Back to top button