Punjab

ਕੇਂਦਰੀ ਜੇਲ੍ਹ ‘ਚ ਬੰਦ ਹਵਾਲਾਤੀ ਦੀ ਮੌਤ

ਤਰਨਤਾਰਨ, 25 ਦਸੰਬਰ : ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀ ਦੀ ਬਿਮਾਰੀ ਕਾਰਨ ਮੌਤ ਹੋ ਗਈ। ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ। ਥਾਣਾ ਮੁਖੀ ਰਾਜ ਕੁਮਾਰ ਨੇ ਦੱਸਿਆ ਕਿ ਜੇਲ੍ਹ ਅਧਿਕਾਰੀਆਂ ਦੀ ਸੂਚਨਾ ’ਤੇ ਜਦੋਂ ਪੁਲਿਸ ਸਿਵਲ ਹਸਪਤਾਲ ਤਰਨਤਾਰਨ ਪੁੱਜੀ ਤਾਂ ਉਥੇ ਸਹਾਇਕ ਸੁਪਰਡੈਂਟ ਅਵਤਾਰ ਸਿੰਘ ਤੋਂ ਇਲਾਵਾ ਮ੍ਰਿਤਕ ਹਵਾਲਾਤੀ ਦੇ ਪਿਤਾ ਸੁਖਦੇਵ ਸਿੰਘ ਤੇ ਹੋਰ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਸੁਖਦੇਵ ਸਿੰਘ ਨੇ ਬਿਆਨ ਦਰਜ ਕਰਵਾਏ ਕਿ ਉਸ ਦਾ ਲੜਕਾ ਮਨਪ੍ਰੀਤ ਸਿੰਘ ਹੀਰਾ 26 ਨਵੰਬਰ ਨੂੰ ਥਾਣਾ ਸਿਟੀ ਤਰਨਤਾਰਨ ਵਿਚ ਦਰਜ ਹੋਏ ਨਸ਼ਾ ਬਰਾਮਦਗੀ ਦੇ ਕੇਸ ਤਹਿਤ ਕੇਂਦਰੀ ਜੇਲ੍ਹ ਵਿਚ ਬੰਦ ਸੀ ਅਤੇ ਉਹ ਐੱਚਆਈਵੀ ਪਾਜ਼ੇਟਿਵ ਵੀ ਸੀ। ਉਸ ਨੂੰ ਸੂਚਨਾ ਮਿਲੀ ਸੀ ਕਿ ਮਨਪ੍ਰੀਤ ਬਿਮਾਰ ਹੋਣ ਕਰ ਕੇ ਜੇਲ੍ਹ ਦੇ ਹਸਪਤਾਲ ਵਿਚ ਦਾਖਲ ਸੀ ਅਤੇ ਹਾਲਤ ਵਿਗੜਨ ’ਤੇ ਜਦੋਂ ਤਰਨਤਾਰਨ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਮੁਖੀ ਨੇ ਦੱਸਿਆ ਕਿ ਸੁਖਦੇਵ ਸਿੰਘ ਵੱਲੋਂ ਮਨਪ੍ਰੀਤ ਸਿੰਘ ਦੀ ਮੌਤ ਨੂੰ ਕੁਦਰਤੀ ਕਰਾਰ ਦਿੱਤੇ ਜਾਣ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਸਿਵਲ ਹਸਪਤਾਲ ਤਰਨਤਾਰਨ ਤੋਂ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।

Related Articles

Leave a Reply

Your email address will not be published. Required fields are marked *

Back to top button