Punjab

ਕੇਂਦਰੀ ਰਾਜ ਮੰਤਰੀ ਹਰਸ਼ ਮਲਹੋਤਰਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲ਼ੇ ਦੀ ਕੀਤੀ ਅਰਦਾਸ

ਅੰਮ੍ਰਿਤਸਰ, 30 ਅਪਰੈਲ-ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇ ਰਾਜ ਮੰਤਰੀ ਹਰਸ਼ ਮਲਹੋਤਰਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸਰਬੱਤ ਦੇ ਭਲ਼ੇ ਦੀ ਅਰਦਾਸ ਕੀਤੀ। ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵਲੋਂ ਕੇਂਦਰੀ ਰਾਜ ਮੰਤਰੀ ਹਰਸ਼ ਮਲਹੋਤਰਾ ਨੂੰ ਸਨਮਾਨਿਤ ਵੀ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਬਹੁਤ ਆਨੰਦ ਤੇ ਸਕੂਨ ਮਿਲਿਆ ਹੈ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਪਹਿਲਗਾਮ ਹਮਲੇ ਦੀ ਨਿੰਦਾ ਕਰਦਿਆਂ ਭਾਰਤ ਸਰਕਾਰ ਵਲੋਂ ਭਰੋਸਾ ਦਿੱਤਾ ਕਿ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੀ ਅਗਵਾਈ ਹੇਠ ਭਾਰਤ ਸਰਕਾਰ ਵੱਲੋਂ ਅੱਤਵਾਦ ਦਾ ਖਾਤਮਾ ਕਰ ਦਿੱਤਾ ਜਾਵੇਗਾ। ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਦਿੱਲੀ ਅੰਮ੍ਰਿਤਸਰ ਕਟੜਾ ਐਕਸਪ੍ਰੈਸਵੇਅ ਡੇਢ ਸਾਲ ਵਿਚ ਭਾਰਤ ਦੀ ਜਨਤਾ ਨੂੰ ਸੌਂਪ ਦਿੱਤਾ ਜਾਵੇਗਾ। ਪਿਛਲੇ 10 ਸਾਲਾਂ ਵਿਚ ਵਿਸ਼ਾਲ ਸੜਕੀ ਬੁਨਿਆਦੀ ਢਾਂਚਾ ਬਣਾਇਆ ਹੈ, ਜਿਸ ਨਾਲ ਦੇਸ਼ ਦੀ ਜੀਡੀਪੀ ਵਿਚ ਵੀ ਵਾਧਾ ਹੋਇਆ ਹੈ। ਉਨ੍ਹਾਂ ਕਿਸਾਲ ਭਰਾਵਾਂ ਨੂੰ ਅਪੀਲ ਕੀਤੀ ਕਿ ਦੇਸ਼ ਦੀ ਬੇਹਤਰੀ ਲਈ ਸੜਕੀ ਮਾਰਗ ਬਹੁਤ ਜਰੂਰੀ ਹੈ। ਨਵੀਆਂ ਸੜਕਾਂ ਲਈ ਸਰਕਾਰ ਨੂੰ ਜ਼ਮੀਨ ਦੀ ਜ਼ਰੂਰਤ ਪੈਂਦੀ ਹੈ, ਜਿਥੇ ਨਵੇਂ ਮਾਰਗ ਤਿਆਰ ਹੁੰਦੇ ਹਨ। ਜਿਸ ਪਿੰਡ ਜਾਂ ਸ਼ਹਿਰ ਤੋਂ ਨਵੀਂ ਸੜਤ ਤਿਆਰ ਹੁੰਦੀ ਹੈ, ਉਸ ਇਲਾਕੇ ਦੀ ਵੀ ਤਰੱਕੀ ਹੁੰਦੀ ਹੈ, ਇਸ ਲਈ ਸਰਕਾਰ ਹਮੇਸ਼ਾ ਕੋਸ਼ਿਸ਼ ਕਰਦੀ ਹੈ ਕਿ ਕਿਸਾਨਾਂ ਪਾਸੋਂ ਜ਼ਮੀਨ ਲੈਣ ਸਮੇਂ ਬਣਦਾ ਮੁਆਵਜ਼ਾ ਦਿੱਤਾ ਜਾਵੇ, ਇਸ ਲਈ ਕਿਸਾਨਾਂ ਨੂੰ ਵੀ ਦੇਸ਼ ਅਤੇ ਇਲਾਕੇ ਦੀ ਤਰੱਕੀ ਲਈ ਸਾਥ ਦੇਣਾ ਚਾਹੀਦਾ ਹੈ। ਇਸ ਮੌਕੇ ਸੂਚਨਾ ਅਧਿਕਾਰੀ ਰਣਧੀਰ ਸਿੰਘ, ਜਸਪਾਲ ਸਿੰਘ ਆਦਿ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button