
ਖੇਮਕਰਨ, 21 ਜੁਲਾਈ : ਸਰਹੱਦੀ ਚੌਕੀ ਕੇ ਕੇ ਬੈਰੀਅਰ ਦੇ ਇਲਾਕੇ ’ਚੋਂ ਥਾਣਾ ਖੇਮਕਰਨ ਦੀ ਪੁਲਿਸ ਨੇ ਸਰਹੱਦ ਪਾਰੋਂ ਆਇਆ ਡ੍ਰੋਨ ਬਰਾਮਦ ਕੀਤਾ ਹੈ। ਇਸ ਸਬੰਧੀ ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਨੂੰ ਖੁਫ਼ੀਆ ਸੂਚਨਾ ਮਿਲੀ ਸੀ ਕਿ ਬੂਟਾ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਮਾਛੀਕੇ ਦੇ ਖੇਤ ’ਚ ਡ੍ਰੋਨ ਡਿੱਗਾ ਪਿਆ ਹੈ। ਜਿਸ ਦੇ ਚੱਲਦਿਆਂ ਏਐੱਸਆਈ ਮੋਹਨ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਉੱਥੇ ਪੁੱਜੀ ਤੇ ਡੀਜੇਆਈ ਮੈਵਿਸ 3 ਕਲਾਸਿਕ ਕੰਪਨੀ ਦਾ ਡ੍ਰੋਨ ਬਰਾਮਦ ਕਰ ਲਿਆ। ਇਸ ਸਬੰਧੀ ਅਣਪਛਾਤੇ ਵਿਅਕਤੀ ਵਿਰੁੱਧ ਏਅਰ ਕਰਾਫਟ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਤੇ ਜਲਦ ਉਸ ਦੀ ਪਛਾਣ ਕਰ ਕੇ ਕਾਬੂ ਕਰ ਲਿਆ ਜਾਵੇਗਾ।



