Punjab

ਕੈਨੇਡਾ ਗਏ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

ਚੋਗਾਵਾਂ (ਅੰਮ੍ਰਿਤਸਰ), 16 ਫਰਵਰੀ- ਸੁਨਹਿਰੀ ਭਵਿੱਖ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀਦਾਰਜੀਤ ਸਿੰਘ ਪੁੱਤਰ ਹੀਰਾ ਸਿੰਘ ਹਲਕਾ ਰਾਜਾਸਾਂਸੀ ਦੇ ਪਿੰਡ ਚਵਿੰਡਾ ਕਲਾਂ ਦਾ ਰਹਿਣ ਵਾਲਾ ਸੀ। ਉਹ 2 ਸਾਲ ਪਹਿਲਾਂ ਵਿਦੇਸ਼ ਗਿਆ ਸੀ। ਇਸ ਸੰਬੰਧੀ ਭਰੇ ਮਨ ਨਾਲ ਜਾਣਕਾਰੀ ਦਿੰਦਿਆਂ ਹੀਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਇਕਲੋਤਾ ਪੁੱਤਰ ਦੋ ਸਾਲ ਪਹਿਲਾਂ ਕੈਨੇਡਾ ਗਿਆ ਸੀ। ਪੜ੍ਹਾਈ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਵਰਕ ਪਰਮਿਟ ਮਿਲਿਆ ਸੀ। ਬੀਤੇ ਦਿਨੀਂ ਉਹ ਬਰਮਟਨ ਤੋਂ ਕਾਰ ਵਿਚ ਸਵਾਰ ਹੋ ਕੇ ਕੰਮ ‘ਤੇ ਜਾ ਰਿਹਾ ਸੀ, ਤਾਂ ਸਾਹਮਣੇ ਤੋਂ ਆ ਰਹੇ ਟਰਾਲੇ ਨਾਲ ਕਾਰ ਦੀ ਟੱਕਰ ਹੋ ਗਈ ਤੇ ਦੀਦਾਰਜੀਤ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ। ਪਰਿਵਾਰ ਨੇ ਉਸ ਦੀ ਮ੍ਰਿਤਕ ਦੇਹ ਵਾਪਸ ਪੰਜਾਬ ਲਿਆਉਣ ਲਈ ਸਰਕਾਰ ਤੇ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਕੋਲੋਂ ਸਹਿਯੋਗ ਦੀ ਮੰਗ ਕੀਤੀ।

Related Articles

Leave a Reply

Your email address will not be published. Required fields are marked *

Back to top button