
ਚੰਡੀਗੜ੍ਹ, 27 ਫਰਵਰੀ– ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ ਹੋ ਗਈ ਹੈ। ਇਸ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਟਿੰਗ ’ਚ ਲਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਨਮ ਤੇ ਮੌਤ ਰਜਿਸਟ੍ਰੇਸ਼ਨ ਨਿਯਮ ਵਿਚ ਬਦਲਾਅ ਕੀਤਾ ਗਿਆ ਹੈ। ਹੁਣ ਮੌਤ ਦੇ ਸਰਟੀਫਿਕੇਟ ’ਤੇ ਮੌਤ ਦਾ ਕਾਰਨ ਲਿਖਿਆ ਜਾਣਾ ਜ਼ਰੂਰੀ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਰਿਕਾਰਡ ਵਿਚ ਸੋਧ ਦੇ ਅਧਿਕਾਰ ਡੀ.ਸੀ. ਨੂੰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਵਿਚ ਵੀ ਬਦਲਾਅ ਕੀਤਾ ਗਿਆ ਹੈ।



