Punjab

ਕੌਂਸਲਰ ਹਰਜਿੰਦਰ ਸਿੰਘ ਦੇ ਕਤਲ ਮਾਮਲੇ ‘ਚ ਸ਼ੂਟਰ ਗ੍ਰਿਫ਼ਤਾਰ, ਮੁਲਜ਼ਮਾਂ ਨੇ ਪੁਲਿਸ ‘ਤੇ ਕੀਤੀ ਗੋਲ਼ੀਬਾਰੀ , ਜਵਾਬੀ ਕਾਰਵਾਈ ‘ਚ ਗੋਪੀ ਜ਼ਖ਼ਮੀ

ਅੰਮ੍ਰਿਤਸਰ, 26 ਮਈ: ਕੌਂਸਲਰ ਹਰਜਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਗੁਰਪ੍ਰੀਤ ਸਿੰਘ ਨਾਮਕ ਗੈਂਗਸਟਰ ਦਾ ਐਨਕਾਊਂਟਰ ਕੀਤਾ ਹੈ। ਸੋਮਵਾਰ ਸਵੇਰੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀ ਟੀਮ ਨੇ ਮਾਮਲੇ ਵਿੱਚ ਨਾਮਜ਼ਦ ਦੋ ਮੁਲਜ਼ਮਾਂ ਗੁਰਪ੍ਰੀਤ ਸਿੰਘ ਉਰਫ਼ ਗੋਪੀ ਅਤੇ ਜੋਬਨ ਨੂੰ ਗ੍ਰਿਫ਼ਤਾਰ ਕੀਤਾ। ਇਸ ਦੌਰਾਨ ਗੁਰਪ੍ਰੀਤ ਸਿੰਘ ਨੇ ਭੱਜਦੇ ਹੋਏ ਪੁਲਿਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਵੱਲੋਂ ਜਵਾਬੀ ਗੋਲੀਬਾਰੀ ਦੌਰਾਨ ਚਲਾਈ ਗਈ ਗੋਲੀ ਨਾਲ ਗੁਰਪ੍ਰੀਤ ਸਿੰਘ ਜ਼ਖਮੀ ਹੋ ਗਿਆ। ਪਤਾ ਲੱਗਾ ਹੈ ਕਿ ਉਸ ਦੀ ਲੱਤ ਵਿੱਚ ਗੋਲੀ ਲੱਗੀ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੁਰਪ੍ਰੀਤ ਸਿੰਘ ਨੇ ਕੌਂਸਲਰ ਹਰਜਿੰਦਰ ਸਿੰਘ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਸੀਪੀ ਗੁਰਪ੍ਰੀਤ ਸਿੰਘ ਭੁੱਲਰ ਇਸ ਸਬੰਧੀ ਪ੍ਰੈਸ ਕਾਨਫਰੰਸ ਕਰਨ ਜਾ ਰਹੇ ਹਨ।

Related Articles

Leave a Reply

Your email address will not be published. Required fields are marked *

Back to top button