National

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਪਿੰਡ ਪਿਆਰੇਆਣਾ ਦੇ ਕਿਸਾਨਾਂ ਦੀ ਕਮੇਟੀ ਦਾ ਗਠਨ

11 ਫਰਵਰੀ ਦੇ ਐੱਸਐੱਸਪੀ ਦਫਤਰ ਲੱਗਣ ਵਾਲੇ ਧਰਨੇ ਵਿੱਚ ਸ਼ਾਮਲ ਹੋਣਗੇ ਸੈਂਕੜੇ ਕਿਸਾਨ : ਗੁਰਜੱਜ ਸਾਂਦੇ ਹਾਸ਼ਮ

ਫਿਰੋਜ਼ਪੁਰ 5 ਫਰਵਰੀ (ਬਾਲ ਕਿਸ਼ਨ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਇੱਕ ਵਿਸ਼ੇਸ਼ ਮੀਟਿੰਗ ਪਿੰਡ ਪਿਆਰੇਆਣਾ ਦੇ ਗੁਰਦੁਆਰਾ ਸਾਹਿਬ ਵਿੱਚ ਬਲਾਕ ਘੱਲ ਖੁਰਦ ਦੇ ਪ੍ਰਧਾਨ ਗੁਰਜੱਜ ਸਿੰਘ ਸਾਂਦੇ ਹਾਸ਼ਮ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਸੂਬਾ ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ ਵੀ ਸ਼ਾਮਲ ਹੋਏ। ਮੀਟਿੰਗ ਵਿੱਚ ਵਿਚਾਰ ਚਰਚਾ ਕਰਨ ਤੋਂ ਬਾਅਦ ਪਿੰਡ ਕਮੇਟੀ ਦਾ ਗਠਨ ਕੀਤਾ ਗਿਆ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਬਲਾਕ ਪ੍ਰਧਾਨ ਗੁਰਜੱਜ ਸਿੰਘ ਸਾਂਦੇ ਹਾਸ਼ਮ ਨੇ ਦੱਸਿਆ ਕਿ ਅੱਜ ਸਰਬ ਸੰਮਤੀ ਨਾਲ ਬਲਕਾਰ ਸਿੰਘ ਨੂੰ ਪ੍ਰਧਾਨ, ਕਮਲਜੀਤ ਸਿੰਘ ਨੂੰ ਜਰਨਲ ਸਕੱਤਰ, ਕੁਲਵੰਤ ਸਿੰਘ ਨੂੰ ਖਜ਼ਾਨਚੀ, ਬੂਟਾ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਰਣਦੀਪ ਸਿੰਘ ਨੂੰ ਪ੍ਰੈਸ ਸਕੱਤਰ, ਹਰਦੇਵ ਸਿੰਘ ਨੂੰ ਸਹਾਇਕ ਸਕੱਤਰ, ਗੁਰਦੇਵ ਸਿੰਘ ਨੂੰ ਮੀਤ ਪ੍ਰਧਾਨ ਅਤੇ ਗੁਰਦੇਵ ਸਿੰਘ ਬਾਦਲ ਨੂੰ ਪ੍ਰਚਾਰ ਸਕੱਤਰ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 2022 ਵੀ ਵਿੱਚ ਫਿਰੋਜ਼ਪੁਰ ਫੇਰੀ ਦੌਰਾਨ ਕਿਸਾਨਾਂ ਉੱਪਰ ਪਾਏ ਗਏ ਝੂਠੇ ਪਰਚਿਆਂ ਵਿੱਚ ਇਰਾਦਾ ਕਤਲ ਵਰਗੀਆਂ ਧਰਾਵਾਂ ਦਾ ਵਾਧਾ ਕਰਨ ਅਤੇ ਕਿਸਾਨਾਂ ਦੇ ਵਰੰਟ ਕੱਢਣ ਤੋਂ ਬਾਅਦ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਥਾਣਾ ਕੁੱਲਗੜੀ ਅੱਗੇ ਧਰਨਾ ਦੇ ਕੇ ਇਹ ਝੂਠਾ ਪਰਚਾ ਰੱਦ ਕਰਨ ਲਈ ਮੰਗ ਪੱਤਰ ਦਿੱਤਾ ਸੀ। ਪਰ ਹਾਲੇ ਤੱਕ ਉਹ ਪਰਚਾ ਰੱਦ ਨਹੀਂ ਹੋਇਆ, ਸਗੋਂ ਕਿਸਾਨਾਂ ਨੂੰ ਲਗਾਤਾਰ ਸੰਮਨ ਜਾਰੀ ਕੀਤੇ ਜਾ ਰਹੇ। ਉਨ੍ਹਾਂ ਕਿਹਾ ਕਿ 11 ਫਰਵਰੀ ਨੂੰ ਭਰਾਤਰੀ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਐੱਸਐੱਸਪੀ ਦਫਤਰ ਫਿਰੋਜ਼ਪੁਰ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਹੈ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਉਸ ਸੱਦੇ ਨਾਲ ਸਹਿਮਤੀ ਪ੍ਰਗਟਾਉਂਦਿਆ ਜ਼ਿਲ੍ਹੇ ਦੇ ਸੈਂਕੜੇ ਕਿਸਾਨ ਕਾਫਲੇ ਬਣ ਕੇ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਬਸਤੀ ਅਜੀਜਵਾਲੀ, ਖਜ਼ਾਨਚੀ ਜਸਵੀਰ ਸਿੰਘ ਮੱਲਵਾਲ ਜਦੀਦ, ਬਲਾਕ ਆਗੂ ਚੰਨਣ ਸਿੰਘ ਕਮੱਗਰ, ਰਣਜੀਤ ਸਿੰਘ ਯਾਰੇ ਸ਼ਾਹ, ਹਾਕਮ ਸਿੰਘ ਸਾਂਦੇ ਹਾਸ਼ਮ, ਬਲਾਕ ਮਮਦੋੋਟ ਦੇ ਆਗੂ ਵਿਕਰਮਜੀਤ ਸਿੰਘ ਬਾਰੇ ਕੇ, ਜਰਨੈਲ ਸਿੰਘ ਨਿਹਾਲਾ ਕਿਲਚਾ ਆਦਿ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਮੀਟਿੰਗ ’ਚ ਜਾਣਕਾਰੀ ਦਿੰਦੇ ਹੋਏ।

Related Articles

Leave a Reply

Your email address will not be published. Required fields are marked *

Back to top button