Punjab
ਕੰਪਨੀ ਬਾਗ ਨੇੜੇ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ
ਡਕੈਤੀ ਤੇ ਫਿਰੌਤੀ ਦੇ ਮਾਮਲਿਆਂ 'ਚ ਲੋੜੀਂਦੇ ਮੁਲਜ਼ਮ ਦੀ ਲੱਤ 'ਚ ਲੱਗੀ ਗੋਲੀ

ਅੰਮ੍ਰਿਤਸਰ, 24 ਜੁਲਾਈ : ਸਵੇਰੇ ਅੰਮ੍ਰਿਤਸਰ ਦੇ ਕੰਪਨੀ ਬਾਗ ਵਿੱਚ ਪੁਲਿਸ ਅਤੇ ਅਪਰਾਧੀਆਂ ਵਿਚਕਾਰ ਹੋਏ ਮੁਕਾਬਲੇ ਵਿੱਚ ਇੱਕ ਮੁਜ਼ਲਮ ਦੀ ਲੱਤ ਵਿੱਚ ਗੋਲੀ ਲੱਗੀ। ਜਾਣਕਾਰੀ ਅਨੁਸਾਰ, ਇਹ ਮੁਕਾਬਲਾ ਕੰਪਨੀ ਬਾਗ ਦੇ ਬੱਚਾ ਵਾਰਡ ਦੇ ਬਿਲਕੁਲ ਸਾਹਮਣੇ ਹੋਇਆ। ਮੁਲਜ਼ਮ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ ਜੋ ਫਿਰੌਤੀ ਦੇ ਮਾਮਲਿਆਂ ਵਿੱਚ ਲੋੜੀਂਦਾ ਸੀ। ਜ਼ਖਮੀ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਿਸ ਦਾ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਮੁਲਜ਼ਮ ਦੀ ਪਛਾਣ ਜਨਤਕ ਨਹੀਂ ਕੀਤੀ।



